www.sursaanjh.com > ਚੰਡੀਗੜ੍ਹ/ਹਰਿਆਣਾ > ਮਜ਼ਦੂਰ ਨੇਤਾ ਰਘਬੀਰ ਸਿੰਘ ਮੋਦੀ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਮਜ਼ਦੂਰ ਨੇਤਾ ਰਘਬੀਰ ਸਿੰਘ ਮੋਦੀ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਮਜ਼ਦੂਰ ਨੇਤਾ ਰਘਬੀਰ ਸਿੰਘ ਮੋਦੀ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ) 8 ਅਗਸਤ:

ਪਿਛਲੇ ਦਿਨੀਂ ਇੱਕ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਖਰੜ ਮਜ਼ਦੂਰ ਏਕਤਾ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਮੋਦੀ ਖਿਲ਼ਾਫ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਲਗਾਏ ਦੋਸ਼ਾਂ ਨੂੰ ਲਗਾਏ ਦੋਸ਼ਾਂ ਨੂੰ ਇਸ ਮਜ਼ਦੂਰ ਨੇਤਾ ਵੱਲੋਂ ਸਿਰੇ ਤੋਂ ਨਕਾਰ ਦਿੱਤਾ ਗਿਆ। ਉਨ੍ਹਾਂ ਕਿਹਾ ਦੂਜੀ ਧਿਰ ਵੱਲੋਂ ਆਪਣੀ ਲੀਡਰੀ ਚਮਕਾਉਣ ਲਈ ਮੇਰੇ ਖਿਲਾਫ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿਹਾ ਉਨ੍ਹਾਂ ਦੀ ਯੂਨੀਅਨ ਸਾਲ 2017 ਤੋਂ ਰਜਿਸਟਰਡ ਹੈ ਅਤੇ ਇਸ ਯੂਨੀਅਨ ਵੱਲੋਂ ਲਗਾਤਾਰ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਗਲਤ ਪਰਚੀਆਂ ਕੱਟੀਆਂ ਜਾ ਰਹੀਆਂ ਹਨ ਅਤੇ ਮੇਰੇ ਖਿਲਾਫ ਮਜ਼ਦੂਰਾਂ ਨੂੰ ਭੜਕਾਇਆ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਜ਼ਦੂਰ ਆਪਸ ਵਿੱਚ ਭਰਾ ਭਰਾ ਹਨ ਅਤੇ ਦਿਹਾੜੀ ਕਰਕੇ ਆਪਣਾ ਪੇਟ ਪਾਲ਼ਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।

Leave a Reply

Your email address will not be published. Required fields are marked *