ਸਾਹਿਤਕਾਰਾ ਮਨਦੀਪ ਰਿੰਪੀ ਦਾ ਸੁਤੰਤਰਤਾ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ
ਚੰਡੀਗੜ੍ਹ ਅਗਸਤ 17 (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):


ਉੱਘੀ ਸਾਹਿਤਕਾਰਾ ਮਨਦੀਪ ਕੌਰ ਰਿੰਪੀ ਦੀਆਂ ਸਾਹਿਤਕ ਸੇਵਾਵਾਂ, ਰਚਨਾਵਾਂ ਤੇ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਸੁਤੰਤਰਤਾ ਦਿਹਾੜੇ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ, ਜਿਸ ਬਾਰੇ ਖੁਸ਼ੀ ਜਾਹਿਰ ਕਰਦਿਆਂ ਮਨਦੀਪ ਰਿੰਪੀ ਨੇ ਆਪਣੇ ਨਾਮ ਦੀ ਸਿਫਾਰਸ਼ ਕਰਨ ਲਈ ਭਾਸ਼ਾ ਖੋਜ ਅਫ਼ਸਰ ਦਰਸ਼ਨ ਕੌਰ ਬੁੱਟਰ, ਜਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਤਾ ਅਤੇ ਉਪ ਜਿਲ੍ਹਾ ਅਫ਼ਸਰ ਰੰਜਨਾ ਕਟਿਆਲ ਦਾ ਖ਼ਾਸ ਤੌਰ ‘ਤੇ ਸ਼ੁਕਰਾਨਾ ਕੀਤਾ।
ਜ਼ਿਕਰਯੋਗ ਹੈ ਕਿ ਮਨਦੀਪ ਰਿੰਪੀ ਦੀਆਂ ਹੁਣ ਤੱਕ ਸੱਤ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ, ਕਈ ਰਚਨਾਵਾਂ ਸਕੂਲੀ ਪਾਠ-ਪੁਸਤਕਾਂ ਦਾ ਹਿੱਸਾ ਬਣ ਚੁੱਕੀਆਂ ਹਨ ਅਤੇ ਅਖਬਾਰਾਂ, ਰਸਾਲਿਆਂ ਆਦਿ ਵਿੱਚ ਸਮੇਂ ਸਮੇਂ ‘ਤੇ ਛਪਦੀਆਂ ਰਹਿੰਦੀਆਂ ਹਨ। ਇਸ ਮੌਕੇ ਦਿਨੇਸ਼ ਚੱਢਾ ਵਿਧਾਇਕ ਰੋਪੜ, ਡਾ. ਚਰਨਜੀਤ ਸਿੰਘ ਵਿਧਾਇਕ ਸ਼੍ਰੀ ਚਮਕੌਰ ਸਾਹਿਬ, ਉਪ ਜਿਲ੍ਹਾ ਅਫ਼ਸਰ ਸੁਰਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

