www.sursaanjh.com > ਸਾਹਿਤ > ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਅਤੇ ਕਵੀ ਦਰਬਾਰ ਦਾ ਆਯੋਜਨ

ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਅਤੇ ਕਵੀ ਦਰਬਾਰ ਦਾ ਆਯੋਜਨ

ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਅਤੇ ਕਵੀ ਦਰਬਾਰ ਦਾ ਆਯੋਜਨ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਗਸਤ:
ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਵਿਖੇ ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਕਹਾਣੀਕਾਰ ਸਰੂਪ ਸਿੰਘ ਸਿਆਲਵੀ, ਗੁਰਮੀਤ ਸਿੰਗਲ ਅਤੇ ਸੁਰਜੀਤ ਸਿੰਘ ਜੀਤ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਵੱਲੋਂ ਆਏ ਹੋਏ ਸਾਹਿਤਕਾਰਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਉਪਰੰਤ ਡਾ. ਹਰਨੇਕ ਸਿੰਘ ਕਲੇਰ, ਜਸਵਿੰਦਰ ਸਿੰਘ ਕਾਈਨੌਰ, ਗੁਰਮੀਤ ਸਿੰਗਲ, ਸੁਰਜੀਤ ਸੁਮਨ, ਸੁਰਜੀਤ ਸਿੰਘ ਜੀਤ, ਹਿੱਤ ਅਭਿਲਾਸ਼ੀ, ਨੀਲਮ ਨਾਰੰਗ ਅਤੇ ਮੋਹਨ ਸਿੰਘ ਪ੍ਰੀਤ ਨੇ ਆਪੋ ਆਪਣੀ ਮਿੰਨੀ ਕਹਾਣੀ ਪੇਸ਼ ਕੀਤੀ। ਇਸ ਮੌਕੇ ਤੇ    ਡਾ. ਹਰਨੇਕ ਸਿੰਘ ਕਲੇਰ ਅਤੇ ਮਰਹੂਮ ਡਾ. ਹੇਮ ਕਿਰਨ ਵੱਲੋਂ ਪਿਛਲੇ ਸਮੇਂ ਵਿੱਚ ਸੰਪਾਦਿਤ ਮਿੰਨੀ ਕਹਾਣੀ ਸੰਗ੍ਰਹਿ ‘ਤਿਲ-ਫੁੱਲ’ ਵੀ ਲੋਕ ਅਰਪਣ ਕੀਤਾ ਗਿਆ।
ਬਾਅਦ ਵਿੱਚ ਚੱਲੇ ਕਾਵਿਕ ਦੌਰ ਵਿੱਚ ਸ਼ਾਇਰ ਹਾਕਮ ਸਿੰਘ ਨੱਤਿਆਂ, ਸਤਬੀਰ ਕੌਰ, ਇੰਦਰਜੀਤ ਕੌਰ ਵਡਾਲਾ, ਬਲਦੇਵ ਸਿੰਘ ਬਿੰਦਰਾ, ਤਰਸੇਮ ਸਿੰਘ ਕਾਲੇਵਾਲ, ਕੇਸਰ ਸਿੰਘ ਇੰਸਪੈਕਟਰ, ਬਲਦੇਵ ਸਿੰਘ ਬੁਰਜਾਂ, ਪਵਨਪ੍ਰੀਤ ਸਿੰਘ ਵਡਾਲਾ, ਜਸਵਿੰਦਰ ਸਚਦੇਵਾ, ਧਿਆਨ ਸਿੰਘ ਕਾਹਲੋ, ਬਲਵਿੰਦਰ ਢਿੱਲੋਂ, ਖੁਸ਼ੀ ਰਾਮ ਨਿਮਾਣਾ, ਅਮ੍ਰਿੰਤਜੀਤ ਕੌਰ, ਪਿਆਰਾ ਸਿੰਘ ਰਾਹੀ, ਹਰਜਿੰਦਰ ਸਿੰਘ ਸਾਈਂ ਸਕੇਤੜੀ, ਮਲਕੀਤ ਨਾਗਰਾ, ਰਾਜਵਿੰਦਰ ਸਿੰਘ ਗੱਡੂ, ਡਾ. ਸੁਦਾਗਰ ਸਿੰਘ ਪਾਲ, ਸੁਖਦੀਪ ਸਿੰਘ ਪੁਆਧੀ, ਕਰਮਜੀਤ ਬੱਗਾ ਅਤੇ ਜਗਤਾਰ ਸਿੰਘ ਜ਼ੋਗ ਆਦਿ ਨੇ ਆਪੋ ਆਪਣੀਆਂ ਗਜ਼ਲਾਂ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। ਇਸ ਮੌਕੇ ਸੁਖਦੀਪ ਸਿੰਘ ਨਿਆਂ ਸ਼ਹਿਰ, ਭਾਗ ਸਿੰਘ ਸ਼ਾਹਪੁਰ, ਆਸ਼ਾ ਬੱਤਰਾ, ਕਰਮ ਸਿੰਘ, ਗੁਰਮੀਤ ਸਿੰਘ ਖਰੜ ਅਤੇ ਟੀ. ਐਲ. ਵਰਮਾ ਨੇ ਵੀ ਆਪੋ ਆਪਣੇ ਵਿਚਾਰ ਪੇਸ਼ ਕਰਕੇ ਹਾਜ਼ਰੀ ਲਵਾਈ। ਕਹਾਣੀਕਾਰ ਚਰਨਜੀਤ ਸਿੰਘ ਕਤਰਾ ਵੱਲੋਂ ਵੀ ਭੇਜੇ ਇੱਕ ਲਿਖਤੀ ਸੰਦੇਸ਼ ਰਾਹੀਂ ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਨੂੰ ਉਤਸ਼ਾਹਿਤ ਕਰਨ ਲਈ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ ਗਈ।
ਮੀਟਿੰਗ ਦੌਰਾਨ ਪੰਜਾਬੀ ਦੇ ਨਾਮਵਾਰ ਲੇਖਕ ਅਤੇ ਰੰਗਕਰਮੀ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੀ ਅਚਾਨਕ ਹੋਈ ਬੇਵਕਤੀ ਮੌਤ ’ਤੇ ਸੋਗ ਪ੍ਰਗਟ ਕੀਤਾ ਗਿਆ। ਮੰਚ ਸੰਚਾਲਨ ਦੀ ਕਾਰਵਾਈ ਸੱਥ ਦੇ ਜਨਰਲ ਸਕੱਤਰ ਪਿਆਰਾ ਸਿੰਘ ਰਾਹੀ ਵੱਲੋਂ ਬਾਖੂਬੀ ਨਿਭਾਈ ਗਈ।
ਅਖੀਰ ਵਿੱਚ ਪ੍ਰਧਾਨਗੀ ਮੰਡਲ ’ਚ ਸ਼ੁਸੋਭਿਤ ਕਹਾਣੀਕਾਰ ਸਰੂਪ ਸਿੰਘ ਸਿਆਲਵੀ ਨੇ ਪੇਸ਼ ਕੀਤੀਆਂ ਮਿੰਨੀ ਕਹਾਣੀਆਂ ’ਤੇ ਵਿਸਥਾਰ ਪੂਰਵਕ ਵਿਚਾਰ ਪੇਸ਼ ਕੀਤੇ ਅਤੇ ਕਿਹਾ ਕਿ ਮਿੰਨੀ ਕਹਾਣੀ ਵੀ ਸਾਹਿਤ ਦਾ ਇੱਕ ਅਨਿੱਖੜਵਾਂ ਅੰਗ ਹੈ। ਉਨ੍ਹਾਂ ਨੇ ਮਿੰਨੀ ਕਹਾਣੀ ਦੇ ਪਿਛੋਕੜ ਬਾਰੇ ਗੱਲ ਕਰਦਿਆਂ ਨਾਮਵਰ ਪੁਰਾਣੇ ਸਾਹਿਤਕਾਰਾਂ ਵੱਲੋਂ ਲਿੱਖੀਆਂ ਗਈਆਂ ਕਈ ਮਿੰਨੀ ਕਹਾਣੀਆਂ ਦਾ ਜ਼ਿਕਰ ਕੀਤਾ। ਅਖੀਰ ਵਿੱਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। 

Leave a Reply

Your email address will not be published. Required fields are marked *