www.sursaanjh.com > ਚੰਡੀਗੜ੍ਹ/ਹਰਿਆਣਾ > ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਹਾਜ਼ਰ ਹਨ ਅਤੇ ਰਾਹਤ ਕਾਰਜ ਅਰੰਭੇ ਗਏ ਹਨ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੰਦਭਾਗੀ ਘਟਨਾ ‘ਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Leave a Reply

Your email address will not be published. Required fields are marked *