ਵਿਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਵਣ ਵਿਭਾਗ ਦੇ ਕੱਚੇ ਕਾਮੇ ਬਿਨਾਂ ਸ਼ਰਤ ਹੋਣਗੇ ਪੱਕੇ
ਚੰਡੀਗੜ੍ਹ 3 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):


ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਜੱਥੇਬੰਦੀ ਦੇ ਮੁੱਖ ਸਲਾਹਕਾਰ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਿਭਾਗ ਵੱਲੋਂ ਲਗਾਈਆ ਸ਼ਰਤਾ, ਜਿਵੇਂ ਕਿ ਵਿਦਿਆ ਯੋਗਤਾ, ਕਾਂਟੀਨਿਊ ਸਰਵਿਸ ਅਤੇ ਮਾਣਯੋਗ ਕੋਰਟ ਵਿੱਚ ਚੱਲ ਰਹੇ ਕੇਸਾਂ ਨੂੰ ਵਿਚਾਰਨ ਲਈ ਅਤੇ ਬਿਨਾ ਸ਼ਰਤ ਪੱਕੇ ਕਰਵਾਉਣ ਲਈ ਅੱਜ ਮਾਣਯੋਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।
ਇਸ ਮੀਟਿੰਗ ਵਿੱਚ ਸਕੱਤਰ ਵਿੱਤ ਵਿਭਾਗ, ਪ੍ਰਮੁੱਖ ਸਕੱਤਰ ਵਣ ਵਿਭਾਗ ਵਿਕਾਸ ਗਰਗ, ਪ੍ਰਧਾਨ ਮੁੱਖ ਵਣ ਪਾਲ ਪੰਜਾਬ ਆਰ ਕੇ ਮਿਸ਼ਰਾ, ਵਧੀਕ ਮੁੱਖ ਵਣ ਪਾਲ ਨਿਧੀ ਸ੍ਰੀ ਵਾਸਤਵ ਜੀ ਅੱਜ ਮੀਟਿੰਗ ਵਿੱਚ ਮਾਣਯੋਗ ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਪੱਕੇ ਕਰਨ ਲਈ ਜੋ ਵਿਦਿਅਕ ਯੋਗਤਾ ਦੀ ਸ਼ਰਤ ਲਾਈ ਗਈ ਹੈ, ਉਨ੍ਹਾਂ ਨੂੰ ਖਤਮ ਕਰਕੇ ਬਿਨਾ ਸ਼ਰਤ ਪੱਕਾ ਕੀਤਾ ਜਾਵੇਗਾ। ਵਿੱਤ ਮੰਤਰੀ ਪੰਜਾਬ ਮਾਣਯੋਗ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਗਿਆ ਕਿ ਜੋ ਪਿਛਲੇ ਸਮੇਂ ਦੌਰਾਨ ਵਣ ਵਿਭਾਗ ਅੰਦਰ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਗਿਆ ਸੀ, ਉਹਨਾਂ ਉਪਰ ਕੋਈ ਵਿਦਿਅਕ ਯੋਗਤਾ ਦੀ ਸ਼ਰਤ ਨਹੀਂ ਸੀ।
ਇਸ ਲਈ ਹੁਣ ਜੋ ਵਰਕਰ ਪੱਕੇ ਕੀਤੇ ਜਾਣੇ ਹਨ, ਉਨ੍ਹਾਂ ਨੂੰ ਵੀ ਵਿੱਦਿਅਕ ਯੋਗਤਾ ਤੋਂ ਛੋਟ ਦਿੱਤੀ ਜਾਵੇ। ਵਿੱਤ ਮੰਤਰੀ ਵੱਲੋਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵਰਕਰ ਵਿਦਿਆ ਯੋਗਤਾ ਪੂਰੀ ਨਹੀਂ ਕਰਦੇ, ਉਹਨਾਂ ਦਾ ਇੱਕ ਨੋਟ ਤਿਆਰ ਕਰਕੇ ਭੇਜਿਆ ਜਾਵੇ। ਉਸ ਤੋਂ ਬਾਅਦ ਇਹ ਸ਼ਰਤ ਹਟਾਉਣ ਦਾ ਭਰੋਸਾ ਦਿੱਤਾ ਅਤੇ ਵਰਕਰਾਂ ਦੇ ਕੋਰਟ ਕੇਸ ਪੱਕੇ ਹੋਣ ਲਈ ਚਲਦੇ ਹਨ, ਉਸ ਵਾਸਤੇ ਕੋਈ ਸ਼ਰਤ ਨਹੀਂ ਹੈ। ਉਹਨਾਂ ਦੇ ਨਾਂਮ ਪੱਕੇ ਕਰਨ ਵਾਸਤੇ ਵੈਰੀਫਾਈ ਕੀਤੇ ਜਾਣਗੇ। ਅੱਜ ਦੀ ਮੀਟਿੰਗ ਵਿਚ ਹੋਰਨਾ ਤੋੰ ਇਲਾਵਾ ਜਸਵਿੰਦਰ ਸਿੰਘ ਸੌਜਾ, ਸੁਲੱਖਣ ਸਿੰਘ ਮੌਹਾਲੀ, ਸੁਖਮੰਦਰ ਸਿੰਘ ਮੁਕਤਸਰ ਸਾਹਿਬ ਆਦਿ ਆਗੂ ਹਾਜ਼ਰ ਸੀ।

