ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦੇ ਤਾਜ਼ਾ-ਤਰੀਨ ਕਾਵਿ-ਸੰਗ੍ਰਹਿ *ਕਿਣਕਾ ਕਿਣਕਾ ਹਿੰਸਾ* ਦਾ ਲੋਕ-ਅਰਪਣ ਅੱਜ
ਮਿਤੀ 8 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਹੋਵੇਗਾ ਇਹ ਸਮਾਗਮ


ਸਮਾਗਮ ਦੇ ਮੁੱਖ ਮਹਿਮਾਨ ਡਾ. ਮਨਮੋਹਨ ਪ੍ਰਧਾਨਗੀ ਕਰਨਗੇ, ਡਾ. ਸੁਖਦੇਵ ਸਿੰਘ ਸਿਰਸਾ, ਵਿਸ਼ੇਸ਼ ਮਹਿਮਾਨ ਹੋਣਗੇ ਜਦਕਿ ਅਮਰਜੀਤ ਗਰੇਵਾਲ, ਸਵਰਨਜੀਤ ਸਵੀ ਅਤੇ ਡਾ. ਕੁਲਦੀਪ ਸਿੰਘ ਦੀਪ ਮੁੱਖ ਪਰਚਾ ਪੜ੍ਹਨਗੇ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਕਤੂਬਰ:
ਪੰਜਾਬੀ ਲੇਖਕ ਸਭਾ ਚੰਡੀਗੜ੍ਹ (ਰਜਿ.) ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦੇ ਤਾਜ਼ਾ-ਤਰੀਨ ਕਾਵਿ-ਸੰਗ੍ਰਹਿ *ਕਿਣਕਾ ਕਿਣਕਾ ਹਿੰਸਾ* ਦਾ ਲੋਕ-ਅਰਪਣ ਤੇ ਵਿਚਾਰ-ਚਰਚਾ ਪ੍ਰੋਗਰਾਮ ਮਿਤੀ 8 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿੱਚ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਮਨਮੋਹਨ ਹੋਣਗੇ ਜਦਕਿ ਪ੍ਰਧਾਨਗੀ ਕਰਨਗੇ ਡਾ. ਸੁਖਦੇਵ ਸਿੰਘ ਸਿਰਸਾ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਮਰਜੀਤ ਗਰੇਵਾਲ, ਸਵਰਨਜੀਤ ਸਵੀ ਅਤੇ ਡਾ. ਕੁਲਦੀਪ ਸਿੰਘ ਦੀਪ ਮੁੱਖ ਪਰਚਾ ਪੜ੍ਹਨਗੇ। ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਅਤੇ ਭੁਪਿੰਦਰ ਸਿੰਘ ਮਲਿਕ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।
ਬਲਕਾਰ ਸਿੱਧੂ (ਪ੍ਰਧਾਨ)-9876-061143, ਭੁਪਿੰਦਰ ਸਿੰਘ ਮਲਿਕ (ਜਨਰਲ ਸਕੱਤਰ)-98151-85501

