www.sursaanjh.com > Uncategorized > ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨਾਲ਼ ਰੂਬਰੂ 15 ਅਕਤੂਬਰ ਨੂੰ

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨਾਲ਼ ਰੂਬਰੂ 15 ਅਕਤੂਬਰ ਨੂੰ

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਅਤੇ ਸ਼ਾਰਟ ਸਟੋਰੀਜ਼ ਸਕਾਲਰ ਜੇ.ਬੀ. ਸੇਖੋਂ ਨਾਲ਼ ਸਾਹਿਤਕ ਮਿਲਣੀ 15 ਅਕਤੂਬਰ ਨੂੰ – ਮਾਧਵ ਕੌਸ਼ਿਕ

ਪ੍ਰਸਿੱਧ ਪੰਜਾਬੀ ਲੇਖਕ ਖਾਲਿਦ ਹੁਸੈਨ ਇਸ ਸਮਾਗਮ ਦੀ ਕਰਨਗੇ ਪ੍ਰਧਾਨਗੀ – ਮਨਮੋਹਨ

ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਦੇ ਰੰਧਾਵਾ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਹੋਵੇਗਾ, ਇਹ ਸਮਾਗਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਕਤੂਬਰ:

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਅਤੇ ਸ਼ਾਰਟ ਸਟੋਰੀਜ਼ ਸਕਾਲਰ ਜੇ.ਬੀ. ਸੇਖੋਂ ਨਾਲ਼ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਦੇ ਰੰਧਾਵਾ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਸਾਹਿਤਕ ਮਿਲਣੀ ਸਮਾਗਮ ਕਰਵਾਇਆ ਜਾ ਰਿਹਾ ਰਿਹਾ ਹੈ। 

ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਰ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਪ੍ਰਸਿੱਧ ਪੰਜਾਬੀ ਲੇਖਕ ਖਾਲਿਦ ਹੁਸੈਨ, ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। 

Leave a Reply

Your email address will not be published. Required fields are marked *