www.sursaanjh.com > ਚੰਡੀਗੜ੍ਹ/ਹਰਿਆਣਾ > ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ

ਬਰਸਾਤ ਨਾਲ ਹੋਏ ਨੁਕਸਾਨ ਦਾ ਮੁੱਲ ਦਵੇ ਸਰਕਾਰ : ਸਰਪੰਚ
ਚੰਡੀਗੜ੍ਹ 12 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ):
ਪਿਛਲੇ ਦਿਨਾਂ ਵਿੱਚ ਬਰਸਾਤ ਦੇ ਮੌਸਮ ਵਿੱਚ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਸਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਫਤਿਹਪੁਰ ਟੱਪਰੀਆਂ ਵਿੱਚ ਫਸਲਾਂ ਦੀ ਗਰਦਾਵਰੀ ਪਟਵਾਰੀ ਰਾਜਵੀਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਕਿਸਾਨਾਂ ਵੱਲੋਂ ਬੀਜੀਆਂ ਜਾਂਦੀਆਂ ਵੱਖ-ਵੱਖ ਪ੍ਰਕਾਰ ਦੀਆਂ ਫਸਲਾਂ ਦੀ ਗਰਦਾਵਰੀ ਕੀਤੀ ਗਈ।
ਇਸ ਮੌਕੇ ਮੌਜੂਦ ਪਿੰਡ ਦੇ ਸਰਪੰਚ ਜਗਤਾਰ ਸਿੰਘ ਨੇ ਕਿਹਾ ਕਿ ਕੰਢੀ ਏਰੀਆ ਹੋਣ ਕਰਕੇ ਮੀਂਹ ਅਦਿ ਦੀ ਮਾਰ ਵਿੱਚ ਫਸਲਾਂ ਦਾ ਨੁਕਸਾਨ ਹੋ ਜਾਂਦਾ ਹੈ। ਇਹਨਾਂ ਇਲਾਕਿਆਂ ਵਿੱਚ  ਛੋਟੇ ਛੋਟੇ ਕਿਸਾਨ, ਜੋ ਖੇਤੀਬਾੜੀ ਦਾ ਧੰਦਾ ਕਰਦੇ ਹਨ, ਵੱਖ-ਵੱਖ ਪ੍ਰਕਾਰ ਦੀਆਂ ਫਸਲਾਂ ਬੀਜਦੇ ਹਨ। ਸਰਕਾਰ ਦਾ ਵਧੀਆ ਉਪਰਾਲਾ ਹੈ ਕਿ ਇਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਜਾਵੇਗੀ ਕਿਉਂਕਿ ਇੱਥੇ ਘੱਟ ਗਿਣਤੀ, ਥੋੜ੍ਹੇ ਰਕਬੇ ਵਾਲੇ ਕਿਸਾਨ ਹਨ ਤੇ ਉਹ ਇਸ ਖੇਤੀਬਾੜੀ ਤੇ ਹੀ ਨਿਰਭਰ ਹਨ। ਇਸ ਮੌਕੇ ਅੱਜ ਸਰਪੰਚ ਜਗਤਾਰ ਸਿੰਘ, ਮਲਕੀਤ ਸਿੰਘ ਗੁਰਚਰਨ ਸਿੰਘ, ਪੰਚ ਬਹਾਦਰ ਸਿੰਘ, ਸੁਖਬੀਰ ਸਿੰਘ, ਨੰਬਰਦਾਰ ਰਣਜੀਤ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ  ਸਨ।

Leave a Reply

Your email address will not be published. Required fields are marked *