ਪੰਜਾਬ ਕਲਾ ਪਰਿਸ਼ਦ ਵੱਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ 2 ਤੋਂ 6 ਫਰਵਰੀ ਤੱਕ
ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ:
ਪੰਜਾਬ ਕਲਾ ਪਰਿਸ਼ਦ ਵੱਲੋਂ ਕਲਾ ਪਰਿਸ਼ਦ ਦੇ ਬਾਨੀ ਚੇਅਰਮੈਨ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਸਾਹਿਤ ਅਤੇ ਕਲਾ ਉਤਸਵ 2 ਤੋਂ 6 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਦੋ ਫਰਵਰੀ ਨੂੰ ਡਾ. ਰੰਧਾਵਾ ਦਾ ਜਨਮ ਦਿਨ ਹੁੰਦਾ ਹੈ। ਇਸ ਦੇ ਉਦਘਾਟਨ ਸਮਾਰੋਹ ਸਮੇਂ 2 ਫਰਵਰੀ ਸ਼ਾਮ ਨੂੰ 3 ਵਜੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ ਹੈ।
ਪਰਿਸ਼ਦ ਦੇ ਚੇਅਰਮੇੈਨ ਡਾ. ਸੁਰਜੀਤ ਪਾਤਰ, ਉਪ ਚੇਅਰਮੈਨ ਡਾ. ਯੋਗ ਰਾਜ ਅਤੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਸਭਿਆਚਾਰਕ ਮਾਮਲੇ ਮੰਤਰੀ ਬੀਬਾ ਅਨਮੋਲ ਗਗਨ ਮਾਨ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਅੱਠ ਉੱਘੀਆਂ ਸ਼ਖਸੀਅਤਾਂ ਨੂੰ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਪੰਜਾਬ ਕਲਾ ਪਰਿਸ਼ਦ ਅਤੇ ਇਸ ਨਾਲ਼ ਸੰਬੰਧਿਤ ਤਿੰਨਾਂ ਹੀ ਅਕਾਦਮੀਆਂ ਵੱਲੋਂ ਵੱਖ ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ।