www.sursaanjh.com > News > ਦਿ ਰੌਇਲ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਦਿ ਰੌਇਲ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਦਿ ਰੌਇਲ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 25 ਫਰਵਰੀ:
ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਸਾਡੀ ਮਾਂ-ਬੋਲੀ ਪੰਜਾਬੀ ਦੀ ਮਹਾਨਤਾ ਨੂੰ ਬਰਕਰਾਰ ਰੱਖਣ ਹਿੱਤ ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਇੱਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਸ਼ਣ, ਕਵਿਤਾ, ਸਲੋਗਨ ਲਿਖਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗੀਦਾਰੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਸਾਨੂੰ ਸਾਡੀ ਮਾਤ-ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਯੋਗਦਾਨ ਅਸੀਂ ਮਾਂ -ਬੋਲੀ ਵਿੱਚ ਸਾਹਿਤ ਪੜ੍ਹ ਕੇ ਤੇ ਲਿਖ ਕੇ ਵੀ ਪਾ ਸਕਦੇ ਹਾਂ। ਡੀਨ ਓਪਰੇਸ਼ਨਜ਼ ਪ੍ਰੋ. ਸੁਰਜਨ ਸਿੰਘ ਨੇ ਮਾਂ ਬੋਲੀ ਪੰਜਾਬੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ-ਬੋਲੀ ਸਾਡਾ ਸਰਮਾਇਆ ਹੈ ਸਾਨੂੰ ਇਸ ਨੂੰ ਸੰਭਾਲਣ ਦੀ ਜ਼ਰੂਰਤ ਹੈ। ਮਾਂ-ਬੋਲੀ ਪੰਜਾਬੀ ਦਾ ਇਹ ਹਫ਼ਤਾ ਅਸੀਂ ਕੁਝ  ਦਿਨ ਪਹਿਲਾਂ, ਜਾਗਰੂਕਤਾ ਰੈਲੀ ਕੱਢ ਕੇ ਸ਼ੁਰੂ ਕਰ ਕੀਤਾ ਸੀ।
ਇਸ ਮੌਕੇ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਸਿਮਰਨਜੀਤ ਵੱਲੋਂ ਮਾਤ ਭਾਸ਼ਾ ‘ਤੇ ਕਵਿਤਾ ਪੇਸ਼ ਕੀਤੀ ਗਈ। ਸਹਾਇਕ ਪ੍ਰੋਫ਼ੈਸਰ ਜਸਵਿੰਦਰ ਸਿੰਘ ਨੇ ਮਾਤ-ਭਾਸ਼ਾ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ। ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ  ਸਹਾਇਕ ਪ੍ਰੋਫੈਸਰ ਸਮਨਦੀਪ ਕੌਰ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ ਤੇ ਨਤੀਜੇ ਐਲਾਨਦਿਆਂ ਦੱਸਿਆ ਕਿ ਭਾਸ਼ਣ ਮੁਕਾਬਲੇ ਵਿੱਚ ਸੋਨੀਆ ਰਾਣੀ, ਹਰਜਿੰਦਰ ਕੌਰ ਤੇ ਅਮਨਦੀਪ ਕੌਰ ਨੇ ਕ੍ਰਮਵਾਰ ਪਹਿਲੇ, ਦੂਜੇ, ਤੀਜੇ ਸਥਾਨ ‘ਤੇ ਰਹੀਆਂ। ਕਵਿਤਾ ਉਚਾਰਨ ਮੁਕਾਬਲੇ ਵਿੱਚ ਮੋਨਾ ਰਾਣੀ,  ਸੋਨੀਆ ਰਾਣੀ ਅਤੇ ਮਨਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹੀਆਂ। ਸੁੰਦਰ ਲਿਖਾਈ ਮੁਕਾਬਲੇ ਵਿੱਚ ਕਰਮਜੀਤ ਕੌਰ, ਮਨਪ੍ਰੀਤ ਕੌਰ ਅਤੇ ਸੁਖਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਸੁਖਪ੍ਰੀਤ ਕੌਰ, ਜਸਵੀਰ ਸਿੰਘ, ਸੁਖਦੀਪ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਪੰਜਾਬੀ ਵਿਭਾਗ ਤੇ ਪੰਜਾਬੀ ਸਾਹਿਤ ਸਭਾ ਨੂੰ ਅਜਿਹੇ ਪ੍ਰੋਗਰਾਮ ਕਰਵਾਉਣ ‘ਤੇ ਵਧਾਈ ਦਿੱਤੀ ਤੇ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।

Leave a Reply

Your email address will not be published. Required fields are marked *