www.sursaanjh.com > ਚੰਡੀਗੜ੍ਹ/ਹਰਿਆਣਾ > ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ, ਦੀਵਾਲ਼ੀ ਮੌਕੇ ਮਹਿੰਗਾਈ ਭੱਤਾ ਨਾ ਮਿਲ਼ਣ ‘ਤੇ ਹੋਈਆਂ ਖਫ਼ਾ

ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ, ਦੀਵਾਲ਼ੀ ਮੌਕੇ ਮਹਿੰਗਾਈ ਭੱਤਾ ਨਾ ਮਿਲ਼ਣ ‘ਤੇ ਹੋਈਆਂ ਖਫ਼ਾ

ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ, ਦੀਵਾਲ਼ੀ ਮੌਕੇ ਮਹਿੰਗਾਈ ਭੱਤਾ ਨਾ ਮਿਲ਼ਣ ‘ਤੇ ਹੋਈਆਂ ਖਫ਼ਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਨਵੰਬਰ:

ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਕੱਤਰੇਤ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸਕੱਤਰੇਤ ਸਟਾਫ ਐਸੋਸੀਏਸ਼ਨ (ਗਜ਼ਟਿਡ), ਸਕੱਤਰੇਤ ਸਟਾਫ਼ ਐਸੋਸੀਏਸ਼ਨ (ਨਾਨ-ਗਜ਼ਟਿਡ), ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਸਟਾਫ ਐਸੋਸੀਏਸ਼ਨ, ਦਰਜਾ-4 ਕਰਮਚਾਰੀ ਯੂਨੀਅਨ, ਪ੍ਰਾਹੁਣਾਚਾਰੀ ਵਿਭਾਗ ਸਟਾਫ ਐਸੋਸੀਏਸ਼ਨ ਅਤੇ ਡਰਾਈਵਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਹੋਏ।

ਮੁਲਾਜ਼ਮ ਜਥੇਬੰਦੀਆਂ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੂੰ ਮਿਲ਼ ਕੇ ਦੀਵਾਲ਼ੀ ਮੌਕੇ ਮੁਲਾਜ਼ਮਾਂ ਦਾ ਬਣਦਾ ਡੀ.ਏ. ਰਲੀਜ਼ ਕਰਨ ਅਤੇ ਦੀਵਾਲ਼ੀ ਬੋਨਸ ਦੇਣ ਦੀ ਮੰਗ ਰੱਖੀ ਗਈ ਸੀ ਪਰੰਤੂ ਦੀਵਾਲ਼ੀ ਮੌਕੇ ਸਰਕਾਰ ਵੱਲੋਂ ਚੁੱਪੀ ਵੱਟਣ ਕਰਕੇ ਮੁਲਾਜ਼ਮਾਂ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਗਿਆ ਹੈ। ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਦੀਵਾਲ਼ੀ ਮੌਕੇ ਮੁਲਾਜ਼ਮਾਂ ਨੂੰ ਕੁੱਝ ਨਾ ਕੁੱਝ ਜ਼ਰੂਰ ਦਿੱਤਾ ਜਾਂਦਾ ਰਿਹਾ ਹੈ, ਜਦਕਿ ਮੌਜੂਦਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੁੱਝ ਨਹੀਂ ਦਿੱਤਾ ਗਿਆ, ਜਿਸ ਕਰਕੇ ਮੁਲਾਜ਼ਮ ਸਰਕਾਰ ਤੋਂ ਖਫ਼ਾ ਹੋ ਗਏ ਹਨ ਅਤੇ ਪੈਂਡਿੰਗ 12% ਡੀ.ਏ. ਲੈਣ ਲਈ ਸਰਕਾਰ ਤੋਂ ਮੰਗ ਕਰ ਰਹੇ ਹਨ।

ਜੁਆਇੰਟ ਐਕਸ਼ਨ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਬਣਦੇ ਡੀ.ਏ. ਦੀਆਂ ਕਿਸ਼ਤਾਂ ਗੁਰਪੁਰਬ ਤੱਕ ਰਲੀਜ਼ ਕੀਤੀਆਂ ਜਾਣ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ ਵੱਲੋਂ  ਉਠਾਈਆਂ ਜਾ ਰਹੀਆਂ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ, ਤਾਂ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰਨ ਲਈ ਮਜ਼ਬੂਰ ਹੋਣਾ ਪਵੇਗਾ।

ਇਸ ਮੌਕੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਜਸਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਔਜਲਾ, ਭੁਪਿੰਦਰ ਸਿੰਘ ਝੱਜ, ਕਮਲ ਸ਼ਰਮਾ, ਇੰਦਰਪਾਲ ਭੰਗੂ, ਸਾਹਿਲ ਸ਼ਰਮਾ, ਸੁਸ਼ੀਲ ਕੁਮਾਰ, ਮਿਥੁਨ ਚਾਵਲਾ, ਕੁਲਵੰਤ ਸਿੰਘ, ਅਲਕਾ ਚੋਪੜਾ, ਜਗਤਾਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *