www.sursaanjh.com > News > ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਪ੍ਰੋਗਰਾਮ ਦਾ ਆਯੋਜਨ – ਡਾ. ਸਰਬਜੀਤ ਕੌਰ ਸੋਹਲ

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਪ੍ਰੋਗਰਾਮ ਦਾ ਆਯੋਜਨ – ਡਾ. ਸਰਬਜੀਤ ਕੌਰ ਸੋਹਲ

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਪ੍ਰੋਗਰਾਮ ਦਾ ਆਯੋਜਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ (ਸੁਰ ਸਾਂਝ ਬਿਊਰੋ), 27 ਫਰਵਰੀ:

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਪੰਜਾਬੀ ਵਿਭਾਗ ਵੱਲੋਂ ਮਿਤੀ 27 ਫਰਵਰੀ, 2023 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਨੇ ਕੀਤੀ। ਉਹਨਾਂ ਨੇ ਮਾਤ ਭਾਸ਼ਾ ਦਿਵਸ ਬਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ਨਹੀਂ ਛੱਡਣੀ ਚਾਹੀਦੀ ਕਿਉਂਕਿ ਆਪਣੀ ਮਾਂ ਬੋਲੀ ਵਿਚ ਆਪਣੇ ਵਿਚਾਰ ਸ਼ੁੱਧ ਰੂਪ ਵਿਚ ਪ੍ਰਗਟ ਕੀਤੇ ਜਾ ਸਕਦੇ ਹਨ ਤੇ ਉਹਨਾਂ ਦਾ ਪ੍ਰਵਾਹ ਵੀ ਪੈਦਾ ਹੈ। ਪੰਜਾਬੀ ਵਿਭਾਗ ਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਮੁਖ ਸੁਰ ਭਾਸ਼ਣ ਦਿੰਦੇ ਹੋਏ ਕਿਹਾ ਕਿ ਅਸੀ ਆਪਣੇ ਸ਼ਬਦਾਂ ਨੂੰ ਭੁੱਲਦੇ ਜਾ ਰਹੇ ਹਾਂ ਉਹਨਾਂ ਨੂੰ ਇੱਕਤਰ ਕਰਕੇ ਤੇ ਨਿੱਤ ਵਿਹਾਰ ਵਿਚ ਉਹਨਾਂ ਦੀ ਵਰਤੋਂ ਕਰਕੇ ਅਸੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਸਕਦੇ ਹਾਂ। ਆਪਣੇ ਜੀਵਨ ਤੇ ਸਾਹਿਤਕ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਬੱਚਿਆਂ ਨੁੰ ਸਾਹਿਤ ਲਿਖਣ ਲਈ ਪ੍ਰੇਰਿਤ ਕੀਤਾ। ਡਾ. ਸੋਹਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਦੇ ਸ਼ੁਧ ਉਚਾਰਣ ਅਤੇ ਸ਼ੁਧ ਲੇਖਣ ਲਈ ਪ੍ਰੇਰਿਤ ਕਰਦਿਆਂ ਪੰਜਾਬੀ ਹੋਣ ਤੇ ਮਾਣ ਮਹਿਸੂਸ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਦਿਲਵਰ ਸਿੰਘ (ਡਾਇਰੈਕਟਰ ਯੂਥ ਵੈਲਫੇਅਰ) ਨੇ ਕਿਹਾ ਕਿ ਅਸੀਂ ਆਪਣੀ ਰੋਜ਼ਾਨਾ ਭਾਸ਼ਾ ਸ਼ਬਦਾਵਲੀ ਵਿਚ ਅੰਗਰੇਜ਼ੀ ਸ਼ਬਦਾਂ ਨੂੰ ਜ਼ਿਆਦਾ ਤਰਜੀਹ ਦੇ ਰਹੇ ਹਾਂ। ਇਸ ਸਮੇਂ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੇ ਕਹਾਣੀਆਂ ਸੁਣਾਈਆਂ ਗਈਆਂ, ਜਿਸ ਵਿਚ ਬੀ.ਏ. ਭਾਗ ਤੀਜੇ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕਵਿਤਾ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਤੇ ਬੀ.ਏ. ਭਾਗ ਪਹਿਲਾ ਦਾ ਵਿਦਿਆਰਥੀ ਜਸਵਿੰਦਰ ਸਿੰਘ ਨੇ ਕਹਾਣੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਦਵਿੰਦਰ ਸਿੰਘ ਨੇ ਨਿਭਾਈ। ਡਾ. ਜਸਬੀਰ ਸਿੰਘ ਨੇ ਧੰਨਵਾਦੀ ਸ਼ਬਦ ਬੋਲੇ। ਇਸ ਸਮੇਂ ਪੰਜਾਬੀ ਵਿਭਾਗ ਦੇ ਡਾ. ਬਲਬਹਾਦਰ ਸਿੰਘ, ਡਾ. ਜਸਦੀਪ ਕੌਰ, ਡਾ. ਸ਼ਾਹਬਾਜ਼ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *