ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ ‘ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ
ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੁਲਿਸ ਅਗਲੇ ਦਿਨ ਤੱਕ ਮੌਕੇ ‘ਤੇ ਨਹੀਂ ਪਹੁੰਚੀ ਅਤੇ ਪਰਿਵਾਰ ਨੂੰ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ: ਪ੍ਰਨੀਤ ਕੌਰ
ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ:


ਪ੍ਰਨੀਤ ਕੌਰ ਨੇ ਅੱਗੇ ਕਿਹਾ, “ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਕੱਲ੍ਹ ਸੀਮਾ ਸ਼ਰਮਾ ਦੀ ਰਿਹਾਇਸ਼ ‘ਤੇ ਹੋਇਆ ਇਹ ਘਿਨੌਣਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਿੱਤ ਹੀ ਵਿਗੜ ਰਹੀ ਹੈ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਰੋਜ਼ਾਨਾ ਵੱਧ ਰਹੀਆਂ ਹਨ। ਹਾਲ ਹੀ ਵਿੱਚ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਦੋ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਫਿਰ ਵੀ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਵੱਲ ਪੂਰੀ ਤਰ੍ਹਾਂ ਨਾਲ ਅੱਖਾਂ ਬੰਦ ਕਰ ਲਈਆਂ ਹਨ।”
ਉਹਨਾਂ ਅੱਗੇ ਕਿਹਾ ਕਿ ਇਹਨਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਵਿਸ਼ਵਾਸ਼ ਉੱਠਦਾ ਜਾ ਰਿਹਾ ਹੈ, ਇੰਝ ਜਾਪਦਾ ਹੈ ਕਿ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ, ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। .”
ਕੇਬਲ ਆਪਰੇਟਰਾਂ ਦੇ ਮੁੱਦੇ ‘ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਕੇਬਲ ਆਪਰੇਟਰਾਂ ਵਿਰੁੱਧ ਪੁਲਿਸ ਨਾਲ ਮਿਲੀ ਭੁਗਤ ਕਰਕੇ ਕੀਤੇ ਜਾ ਰਹੇ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦੀ ਹਾਂ, ਜੋ ਇਸ ਕਾਰੋਬਾਰ ਰਾਹੀਂ ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਂਦੇ ਸਨ ਅਤੇ ਹੁਣ ਲੁਕਣ ਲਈ ਮਜਬੂਰ ਹਨ। ਕਿਸੇ ਦੀ ਆਮਦਨੀ ਦੇ ਸਰੋਤ ਨੂੰ ਖੋਹਣਾ ਸਭ ਤੋਂ ਮਾੜੀ ਗੱਲ ਹੈ ਅਤੇ ਅਫ਼ਸੋਸ ਦੀ ਗੱਲ ਹੈ ਕਿ ਇਹ ਸਰਕਾਰ ਅਜਿਹਾ ਹੀ ਕਰ ਰਹੀ ਹੈ।”

