ਡਾ. ਮਨਜੀਤ ਸਿੰਘ ਮਝੈਲ ਦੀ ਬਾਲ ਕਹਾਣੀਆਂ ਦੀ ਕਿਤਾਬ ਜੈਜ਼ੂ, ਗੁੰਨੀ ਤੇ ਨਿੱਧੀ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਅੱਜ
ਡਾ. ਦਰਸ਼ਨ ਸਿੰਘ ਆਸ਼ਟ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਡਾ. ਮਨਮੋਹਨ ਸਿੰਘ ਦਾਊਂ ਕਰਨਗੇ ਪ੍ਰਧਾਨਗੀ


ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਬੰਸ ਕੌਰ ਗਿੱਲ ਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਹੋਣਗੇ ਸ਼ਾਮਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ:
ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ਼ ਡਾ. ਮਨਜੀਤ ਸਿੰਘ ਮਝੈਲ ਦੀ ਬਾਲ ਕਹਾਣੀਆਂ ਦੀ ਕਿਤਾਬ ਜੈਜ਼ੂ, ਗੁੰਨੀ ਤੇ ਨਿੱਧੀ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਅੱਜ ਮਿਤੀ 16 ਮਾਰਚ 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ ਵਿਖੇ ਹੋਵੇਗੀ।
ਇਸ ਸਮਾਗਮ ਵਿੱਚ ਡਾ. ਦਰਸ਼ਨ ਸਿੰਘ ਆਸ਼ਟ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਡਾ. ਮਨਮੋਹਨ ਸਿੰਘ ਦਾਊਂ ਪ੍ਰਧਾਨਗੀ ਕਰਨਗੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਬੰਸ ਕੌਰ ਗਿੱਲ ਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਸ਼ਾਮਲ ਹੋ ਰਹੇ ਹਨ।
ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਤੇ ਪ੍ਰਧਾਨ ਬਲਕਾਰ ਸਿੱਧੂ ਨੇ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ।

