Breaking
www.sursaanjh.com > ਅੰਤਰਰਾਸ਼ਟਰੀ > ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ
ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਹੈ।
ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਰਸਮੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਈ.ਪੀ.ਐੱਲ. ਦੇ ਮੈਚਾਂ ਦੀ ਉਪਰੋਕਤ ਸੂਚੀ ਅਨੁਸਾਰ ਨਵੇਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਇੱਥੇ ਇਸ ਖੇਤਰ ਵਿੱਚ ਇਨ੍ਹੀਂ-ਦਿਨੀਂ ਕਿਸੇ ਵੀ ਉੱਡਣ ਵਾਲੀ ਵਸਤੂ ਦੇ ਉਡਾਣ ਭਰਨ ‘ਤੇ ਮੁਕੰਮਲ ਪਾਬੰਦੀ ਹੋਵੇਗੀ।

Leave a Reply

Your email address will not be published. Required fields are marked *