ਲੋਕ ਸਭਾ ਚੋਣਾਂ ਲਈ ਕੀਤਾ ਗਿਆ ਵਿਚਾਰ-ਵਟਾਂਦਰਾ – ਰਾਜੂ ਖੰਨਾ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪਰੈਲ:


ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਲੋਕ ਸਭਾ ਆਬਜ਼ਰਵਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਸਾਬਕਾ ਕੈਬਨਿਟ ਮੰਤਰੀ ਸ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਖੰਨਾ ਵਿਖੇ ਹੋਈ, ਜਿਸ ਵਿੱਚ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਜਥੇਦਾਰ ਇਕਬਾਲ ਸਿੰਘ ਝੂੰਦਾਂ, ਹਲਕਾ ਇੰਚਾਰਜ ਬਸੀ ਪਠਾਣਾਂ ਸ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਹਲਕਾ ਇੰਚਾਰਜ ਖੰਨਾ ਯਾਦਵਿੰਦਰ ਸਿੰਘ ਯਾਦੂ, ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਤੋਂ ਇਲਾਵਾ ਵੱਖ ਵੱਖ ਹਲਕਿਆਂ ਦੇ ਇੰਚਾਰਜ, ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਲੋਕ ਸਭਾ ਲਈ ਐਲਾਨੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦਾ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

