ਸਾਹਿਤਕ ਸੱਥ ਵੱਲੋਂ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪ੍ਰੈਲ:


ਸਾਹਿਤਕ ਸੱਥ ਖਰੜ ਦੀ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਸਵਿੰਦਰ ਸਿੰਘ ਕਾਈਨੌਰ, ਕਹਾਣੀਕਾਰ ਸਰੂਪ ਸਿਆਲ਼ਵੀ ਅਤੇ ਹਾਕਮ ਸਿੰਘ ਨੱਤਿਆਂ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿੱਚ ਇਸ ਮੀਟਿੰਗ ਵਿੱਚ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸੇ ਕਵੀ ਦਰਬਾਰ ਦੌਰਾਨ ਗਜ਼ਲਗੋ ਅਮਰਜੀਤ ਕੌਰ ਮੋਰਿੰਡਾ ਦਾ ਗਜ਼ਲ ਸੰਗ੍ਰਹਿ ‘ਅਹਿਸਾਸਾਂ ਦੀ ਖੁਸ਼ਬੂ‘ ਰਿਲਜ਼ ਕੀਤਾ ਗਿਆ।
ਕਵੀ ਦਰਬਾਰ ਵਿਚ ਮਨਜੀਤ ਕੋਰ ਮੋਹਾਲੀ, ਮਲਕੀਤ ਸਿੰਘ ਨਾਗਰਾ, ਤਰਸੇਮ ਸਿੰਘ ਕਾਲੇਵਾਲ, ਗੁਰਸ਼ਰਨ ਸਿੰਘ ਕਾਕਾ, ਗਗਨ ਢਿੱਲੋਂ ‘ਬਠਿੰਡਾ’, ਹਿੱਤ ਅਡਿਲਾਸ਼ੀ ਹਿੱਤ, ਅਮਰਜੀਤ ਕੌਰ ਮੋਰਿੰਡਾ, ਸੁਖਵਿੰਦਰ ਸਿੰਘ ਪਠਾਣੀਆਂ, ਖ਼ੁਸ਼ੀ ਰਾਮ ਨਿਮਾਣਾ, ਧਿਆਨ ਸਿੰਘ ਕਾਹਲੋਂ, ਪਵਨਪ੍ਰੀਤ ਸਿੰਘ ਵਡਾਲਾ, ਕਿਰਨ ਬੇਦੀ, ਜਸਵਿੰਦਰ ਸਿੰਘ ਕਾਈਨੌਰ, ਪਿਆਰਾ ਸਿੰਘ ਰਾਹੀ ਅਤੇ ਹਾਕਮ ਸਿੰਘ ਨੱਤਿਆਂ ਨੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਹਾਕਮ ਸਿੰਘ ਨਿੱਤਿਆ ਨੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕਿਹਾ ਕਿ ਅਮਰਜੀਤ ਕੌਰ ਮੋਰਿੰਡਾ ਦੇ ਗਜ਼ਲ ਸੰਗ੍ਰਹਿ ਦੀਆਂ ਰਚਨਾਵਾਂ ਕਾਬਲ-ਏ-ਤਾਰੀਫ ਹਨ। ਮੰਚ ਸੰਚਾਲਨ ਦੀ ਕਾਰਵਾਈ ਸੱਥ ਦੇ ਜਨਰਲ ਸਕੱਤਰ ਪਿਆਰਾ ਸਿੰਘ ਰਾਹੀ ਵੱਲੋਂ ਬਾਖੂਬੀ ਨਿਭਾਈ ਗਈ। ਅਖੀਰ ਵਿੱਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਨੇ ਸਾਰੇ ਸਾਹਿਤਕਾਰਾਂ, ਪੱਤਰਕਾਰਾਂ ਅਤੇ ਸਾਹਿਤ ਪ੍ਰੇਮੀਆਂ ਦਾ ਧੰਨਵਾਦ ਕੀਤਾ।
ਪਿਆਰਾ ਸਿੰਘ ਰਾਹੀ (ਜਨਰਲ ਸਕੱਤਰ), ਸੰਪਰਕ ਨੰ 94638-37388

