ਨੇਤਰ ਸਿੰਘ ਮਾਣਕਪੁਰ ਸ਼ਰੀਫ ਮੀਡੀਆ ਕੋਆਡੀਨੇਟਰ ਨਿਯੁਕਤ
ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਕਾਂਗਰਸ ਵੱਲੋਂ ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਦੇ ਸੀਨੀਅਰ ਯੂਥ ਆਗੂ ਨੇਤਰ ਸਿੰਘ ਨੂੰ ਵਿਧਾਨ ਸਭਾ ਹਲਕਾ ਖਰੜ ਦਾ ਮੀਡੀਆ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਅੱਜ ਹੋਏ ਇੱਕ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਮੋਹਾਲੀ ਰਣਜੀਤ ਸਿੰਘ ਜੀਤੀ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਵਿਜੇ ਸ਼ਰਮਾ ਦੀ ਅਗਵਾਈ ਵਿੱਚ ਨੇਤਰ ਸਿੰਘ ਮਾਣਕਪੁਰ ਸ਼ਰੀਫ ਨੂੰ ਪਾਰਟੀ ਵੱਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਇਸ ਮੌਕੇ ਸਰਪੰਚ ਮਦਨ ਸਿੰਘ ਮਾਣਕਪੁਰ ਸ਼ਰੀਫ ਨੇ ਦੱਸਿਆ ਕਿ ਨੇਤਰ ਸਿੰਘ ਕਾਂਗਰਸ ਪਾਰਟੀ ਦਾ ਇੱਕ ਵਫਾਦਾਰ ਸਿਪਾਹੀ ਹੈ, ਜੋ ਦਿਨ ਰਾਤ ਪਾਰਟੀ ਦੀ ਸੇਵਾ ਕਰ ਰਿਹਾ ਹੈ। ਕਾਂਗਰਸ ਪਾਰਟੀ ਵਿੱਚ ਅਕਸਰ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ। ਅੱਜ ਦੇ ਸਮੇਂ ਮੀਡੀਆ ਅਤੇ ਸੋਸ਼ਲ ਮੀਡੀਆ ਦਾ ਯੁੱਗ ਹੈ, ਜਿਸ ਲਈ ਨੇਤਰ ਸਿੰਘ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਰਾਣਾ ਕੁਸ਼ਲਪਾਲ ਸਿੰਘ ਖਿਜਰਾਬਾਦ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ, ਨਵੀਨ ਬਾਂਸਲ, ਹਰਨੇਕ ਸਿੰਘ ਤੱਕੀਪੁਰ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

