Breaking
www.sursaanjh.com > ਚੰਡੀਗੜ੍ਹ/ਹਰਿਆਣਾ > ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਅਮਲੋਹ ਨੂੰ ਦਿੱਤੀਆਂ ਵੱਡੀਆਂ ਨੁਮਾਇੰਦਗੀਆ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਅਮਲੋਹ ਨੂੰ ਦਿੱਤੀਆਂ ਵੱਡੀਆਂ ਨੁਮਾਇੰਦਗੀਆ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਅਮਲੋਹ ਨੂੰ ਦਿੱਤੀਆਂ ਵੱਡੀਆਂ ਨੁਮਾਇੰਦਗੀਆ
ਸੂਬਾ ਸੀਨੀਅਰ ਮੀਤ ਪ੍ਰਧਾਨ, 3 ਸੂਬਾ ਮੀਤ ਪ੍ਰਧਾਨ, 4 ਜਨਰਲ ਕੌਂਸਲ ਮੈਂਬਰ, 2 ਪੀ ਏ ਸੀ ਮੈਂਬਰ ਤੇ 4 ਐਡਵਾਇਜਰੀ ਮੈਂਬਰ ਬਣੇ
ਰਾਜੂ ਖੰਨਾ ਨੇ ਕੀਤਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ) ,23 ਅਪ੍ਰੈਲ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਐਲਾਨੇ ਗਏ ਸੂਬਾ ਪੱਧਰੀ ਅਹੁਦੇਦਾਰਾਂ ਵਿੱਚ ਹਲਕਾ ਅਮਲੋਹ ਦੀਆਂ ਪਾਰਟੀ ਅੰਦਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫਾਰਸ਼ ਤੇ ਹਲਕਾ ਅਮਲੋਹ ਨੂੰ ਵੱਡੀ ਨੁਮਾਇੰਦਗੀ ਦਿੱਤੀ ਗਈ ਹੈ, ਜਿਸ ਵਿੱਚ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਨੂੰ ਸੂਬਾ ਮੀਤ ਪ੍ਰਧਾਨ, ਸ੍ਰੀ ਭਾਰਤ ਭੂਸ਼ਣ ਟੋਨੀ ਮੰਡੀਗੌਬਿੰਦਗੜ ਨੂੰ ਸੂਬਾ ਮੀਤ ਪ੍ਰਧਾਨ ਤੇ ਸ ਸੁਖਵਿੰਦਰ ਸਿੰਘ ਭਾਂਬਰੀ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਸ਼ਰਧਾ ਸਿੰਘ ਛੰਨਾ, ਹਰਵਿੰਦਰ ਸਿੰਘ ਬਿੰਦਾ ਮਾਜਰੀ ਤੇ ਬਲਤੇਜ ਸਿੰਘ ਮਹਿਮੂਦਪੁਰ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਆਗੂ ਰਣਜੀਤ ਸਿੰਘ ਘੋਲਾ ਰੁੜਕੀ ਤੇ ਜਥੇਦਾਰ ਭਿੰਦਰ ਸਿੰਘ ਮੰਡੀਗੌਬਿੰਦਗੜ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਰਾਕੇਸ਼ ਕੁਮਾਰ ਸੋਫ਼ਤ ਮੰਡੀਗੌਬਿੰਦਗੜ, ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਹਰਮਿੰਦਰ ਸਿੰਘ ਕੁੰਭੜਾ ਤੇ ਅਮਰਦੀਪ ਸਿੰਘ ਪ੍ਰਿੰਸ ਛੱਤਵਾਲ ਨੂੰ ਸੂਬਾ ਐਡਵਾਇਜਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੱਲਬਾਤ ਕਰਦਿਆਂ ਹੋਇਆਂ ਇਹਨਾਂ ਨਿਯੁਕਤੀਆਂ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਅੱਗੋਂ ਹੋਰ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਸ ਪ੍ਰਗਟਾਈ।
ਇਹਨਾਂ ਨਿਯੁਕਤੀਆਂ ਨੂੰ ਲੈਕੇ ਜਿਥੇ ਸਮੁੱਚੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ,ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਨੇਂ ਵੀ ਵਧਾਈ ਦਿੱਤੀ।

Leave a Reply

Your email address will not be published. Required fields are marked *