Breaking
www.sursaanjh.com > ਚੰਡੀਗੜ੍ਹ/ਹਰਿਆਣਾ > ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
ਚੰਡੀਗੜ 24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸਕੂਲ ਦੀ ਮੁੱਖ ਅਧਿਆਪਕਾ ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਮੁਹਾਲੀ ਸਤਨਾਮ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਅੰਗਰੇਜ਼ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ।
ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ  ਨੇ ਖੁਸ਼ੀ ਜ਼ਾਹਿਰ ਕੀਤੀ ਹੈ ਕਿ ਪਹਿਲੇ ਸਥਾਨ ‘ਤੇ ਰਹਿਣ ਵਾਲੀ ਵਿਦਿਆਰਥਣ ਮੁਸਕਾਨ ਨੇ 9.2ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਦੂਸਰੇ ਸਥਾਨ ‘ਤੇ ਰਹਿਣ ਵਾਲੀ ਵਿਦਿਆਰਥਣ ਨਵਜੋਤ ਕੌਰ ਨੇ 89ਫੀਸਦੀ ਅਤੇ ਤੀਜੇ ਸਥਾਨ ਰਹਿਣ ਵਾਲੀ ਵਿਦਿਆਰਥਣ ਮਨਜੋਤ ਕੌਰ ਨੇ 85ਫੀਸਦੀ ਅੰਕ ਪ੍ਰਾਪਤ ਕੀਤੇ ਹਨ।
ਮੁੱਖ ਅਧਿਆਪਕਾ ਨੇ ਸਟਾਫ ਦੀ ਮਿਹਨਤ ‘ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੂਰੇ ਸਟਾਫ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਹੈ। ਮੁੱਖ ਅਧਿਆਪਕਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਜਗ੍ਹਾ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਏ ਜਾਣ ਕਿਉਂਕਿ ਜੋ ਸਿੱਖਿਆ ਦਾ ਮਿਆਰ ਸਰਕਾਰੀ ਸਕੂਲਾਂ ਵਿੱਚ ਹੈ, ਉਹ ਪ੍ਰਾਈਵੇਟ ਤੇ ਮਹਿੰਗੇ ਸਕੂਲਾਂ ਵਿਚ ਨਹੀਂ ਹੈ।

Leave a Reply

Your email address will not be published. Required fields are marked *