ਹਰ ਇੱਕ ਵੋਟਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਵੋਟ ਕਰੇ – ਬਿਕਰਮਜੀਤ ਖਾਲਸਾ, ਰਾਜੂ ਖੰਨਾ
ਸ਼ਾਂਤੀ ਨਗਰ ਗੌਬਿੰਦਗੜ ਵਿੱਚ ਹੋਈ ਭਰਵੀ ਮੀਟਿੰਗ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ:


ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦਾ ਹਰ ਇੱਕ ਵੋਟਰ ਪਾਰਟੀ ਤੋ ਉੱਪਰ ਉੱਠ ਕੇ ਅਪਣੇ ਹੱਕਾਂ ਨੂੰ ਸੁਰੱਖਿਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਕਰੇ ਤਾਂ ਜੋ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਬੀਸੀ ਵਿੰਗ ਜਿਲ੍ਹਾ ਫਤਿਹਗੜ੍ਹ ਸਾਹਿਬ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ ਵੱਲੋਂ ਸ਼ਾਂਤੀ ਨਗਰ ਮੰਡੀਗੌਬਿੰਦਗੜ ਵਿਖੇ ਕਰਵਾਈ ਗਈ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੀਟਿੰਗ ਨੂੰ ਲੋਕ ਸਭਾ ਆਬਜ਼ਰਵਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਸੀਨੀਅਰ ਲੀਡਰਸ਼ਿਪ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਜੋ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਹ ਵੱਖੋ ਵੱਖਰੀਆਂ ਪਾਰਟੀਆਂ ਚੋ ਦਲ ਬਦਲ ਕੇ ਚੋਣਾਂ ਲੜ ਰਹੇ ਹਨ, ਜਿਹਨਾਂ ਦਾ ਸਾਰਾ ਦਾਰੋਮਦਾਰ ਦਿੱਲੀ ਤੋਂ ਚਲਦਾ ਹੈ, ਜੋ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮਜੀਤ ਸਿੰਘ ਖਾਲਸਾ ਉਤਾਰੇ ਗਏ ਹਨ। ਉਹਨਾਂ ਦੀਆਂ ਸੇਵਾਵਾਂ ਤੋਂ ਹਲਕੇ ਦੇ ਲੋਕ ਭਲੀ ਭਾਂਤ ਜਾਣੂੰ ਹਨ, ਕਿਉਂਕਿ ਬਿਕਰਮਜੀਤ ਸਿੰਘ ਖਾਲਸਾ ਦੇ ਪਿਤਾ ਸਵ: ਬਸੰਤ ਸਿੰਘ ਖਾਲਸਾ ਰੋਪੜ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ, ਜਿਹਨਾਂ ਦੀਆਂ ਸੇਵਾਵਾਂ ਤੇ ਲੋਕਾਂ ਨੂੰ ਹਮੇਸ਼ਾ ਮਾਣ ਰਿਹਾ ਹੈ।
ਬਿਕਰਮਜੀਤ ਸਿੰਘ ਖਾਲਸਾ ਇੱਕ ਬੇਦਾਗ਼ ਤੇ ਮਿਹਨਤੀ ਆਗੂ ਹਨ। ਕਹਿਣੀ ਤੇ ਕਰਨੀ ਦੇ ਪੱਕੇ ਹਨ। ਰਾਜੂ ਖੰਨਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੀ ਇੱਕ ਇੱਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਦੇਣ ਤਾਂ ਜੋ ਹਲਕੇ ਦੀ ਹਰ ਸਮੱਸਿਆ ਨੂੰ ਉਹ ਲੋਕ ਸਭਾ ਵਿੱਚ ਉਠਾ ਕੇ ਲਟਕਦੇ ਮਸਲਿਆਂ ਨੂੰ ਹੱਲ ਕਰਵਾ ਸਕਣ।
ਫੋਟੋ ਕੈਪਸਨ – ਸ਼ਾਂਤੀ ਨਗਰ ਮੰਡੀਗੌਬਿੰਦਗੜ ਵਿਖੇ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਨੋਨੀ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਸੰਤਾ ਸਿੰਘ ਉਮੈਦਪੁਰੀ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਨਮਾਨ ਕਰਨ ਸਮੇਂ।

