www.sursaanjh.com > ਚੰਡੀਗੜ੍ਹ/ਹਰਿਆਣਾ > ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਚੰਡੀਗੜ੍ਹ 2 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਨਵਾਂ ਗਰਾਂਓ ਦੇ ਵਾਰਡ ਨੰਬਰ ਇੱਕ ਦੇ ਵਿਕਾਸ ਨਗਰ ਵਿੱਚ ਇੱਕ ਲੜਕੀ ਵੱਲੋਂ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਰੂਪਾਲੀ ਪੁੱਤਰੀ ਤਾਰਾ ਚੰਦ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਮ੍ਰਿਤਕ ਪ੍ਰਾਈਵੇਟ ਨੌਕਰੀ ਕਰਦੀ ਸੀ ਅਤੇ ਇੱਥੇ ਇਕੱਲੀ ਰਹਿੰਦੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਲੜਕੀ ਨੂੰ ਇਲਾਜ ਲਈ ਪੀਜੀਆਈ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।
ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਗੁਆਂਢੀਆਂ ਨੇ ਦਰਵਾਜ਼ੇ ਖੜਕਣ ਦੀਆਂ ਬਹੁਤ ਆਵਾਜ਼ਾਂ ਸੁਣੀਆਂ ਸਨ। ਰੌਲਾ ਸੁਣ ਕੇ ਉਨ੍ਹਾਂ ਦੇਖਿਆ ਕਿ ਦੋ ਲੜਕੇ ਲੜਕੀ ਨੂੰ ਚੁੱਕ ਕੇ ਕਾਰ ਵਿਚ ਲਿਜਾ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਲੜਕੀ ਦਾ ਦੋਸਤ ਹੈ ਅਤੇ ਉਸ ਨੂੰ ਪੀ.ਜੀ.ਆਈ. ਲਿਜਾ ਰਹੇ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੜਕੀ ਦੇ ਸ਼ੁਭਮ ਨਾਂ ਦੇ ਲੜਕੇ ਨਾਲ ਪ੍ਰੇਮ ਸਬੰਧ ਸਨ। ਉਹ ਰਾਤ ਨੂੰ ਵੀ ਮ੍ਰਿਤਕ ਦੇ ਨਾਲ ਸੀ, ਜਿਸ ਨਾਲ ਉਸ ਦੀ ਕਾਫੀ ਲੜਾਈ ਹੋਈ।
ਗੁਆਂਢੀਆਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਹੀ ਲੜਕੀ ਦੇ ਪਰਿਵਾਰ ਵਾਲਿਆਂ ਨੇ ਵਿਕਾਸ ਨਗਰ ਦੀ ਗਲੀ ਨੰਬਰ-19 ਵਿੱਚ ਮਕਾਨ ਖਰੀਦਿਆ ਸੀ ਅਤੇ ਲੜਕੀ ਇਕੱਲੀ ਰਹਿੰਦੀ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਕਦੇ-ਕਦਾਈਂ  ਆਉਂਦੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੜਕੀ ਨੇ ਦੋ ਮਹੀਨੇ ਪਹਿਲਾਂ ਹੀ ਇਕ ਇਮੀਗ੍ਰੇਸ਼ਨ ਕੰਪਨੀ ‘ਚ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਮੰਗਲਵਾਰ ਨੂੰ ਹੀ ਕਿਸੇ ਰਿਸ਼ਤੇਦਾਰ ਦੀ ਪਾਰਟੀ ‘ਚ ਗਈ ਸੀ। ਥਾਣਾ ਨਿਆ ਗਰਾਉਂ ਦੇ ਇੰਚਾਰਜ ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਦਾ ਖਦਸ਼ਾ ਪ੍ਰਗਟਾਇਆ ਹੈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਖਰੜ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮ੍ਰਿਤਕਾ ਦੇ ਦੋਸਤਾਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ ਜੋ ਉਸਨੂੰ ਪੀ.ਜੀ.ਆਈ. ਲੈ ਕੇ ਗਿਆ ਸੀ।

Leave a Reply

Your email address will not be published. Required fields are marked *