ਕੈਬਿਨੇਟ ਮੰਤਰੀ ਮਾਨ ਵੱਲੋਂ ਚੋਣਾਂ ਨੂੰ ਲੈਕੇ ਪਿੰਡ ਕਾਦੀ ਮਾਜਰਾ ਵਿੱਚ ਕੀਤੀ ਗਈ ਨੁੱਕੜ ਮੀਟਿੰਗ
ਚੰਡੀਗੜ੍ਹ 3 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):


ਹਲਕਾ ਖਰੜ ਦੇ ਪਿੰਡ ਕਾਦੀ ਮਾਜਰਾ ਵਿਖੇ ਅੱਜ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਇਕ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਭਾਰੀ ਇਕੱਠ ਹੋਇਆ। ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ ਗਿਆ ਅਤੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਵਿੱਚ ਆਪ ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹੋ ਤਾਂ ਪਾਰਟੀ ਹੋਰ ਵੀ ਮਜ਼ਬੂਤ ਹੋ ਜਾਵੇਗੀ। ਇਲਾਕੇ ਦਾ ਵਿਕਾਸ ਹੋਰ ਵੀ ਵੱਡੇ ਪੱਧਰ ਤੇ ਹੋ ਸਕਦਾ ਹੈ, ਕਿਉਂਕਿ ਲੋਕਾਂ ਦੀ ਆਵਾਜ਼ ਲੋਕ ਸਭਾ ਤੱਕ ਵੀ ਪਹੁੰਚਾਈ ਜਾਵੇਗੀ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਆਵਾਜ਼ ਵੀ ਉਠਾਈ ਜਾਵੇਗੀ।
ਇਸ ਮੀਟਿੰਗ ਵਿੱਚ ਉਹਨਾਂ ਨੇ ਪਾਰਟੀ ਵਰਕਰਾਂ ਨੂੰ ਦਿਨ ਰਾਤ ਅਣਥੱਕ ਮਿਹਨਤ ਕਰਨ ਦੀ ਗੱਲ ਵੀ ਆਖੀ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਆਪ ਤੇ ਉਮੀਦਾਂ ਲਾ ਕੇ ਇਕ ਵੱਡੇ ਫਤਵੇ ਨਾਲ ਪਾਰਟੀ ਨੂੰ ਜਿਤਾਇਆ ਹੈ। ਇਸ ਲਈ ਆਪਾਂ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਦਿਨ ਰਾਤ ਅਣਥੱਕ ਮਿਹਨਤ ਕਰਨੀ ਹੈ ਅਤੇ ਮੁਸ਼ਕਿਲਾਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣੀ ਹੈ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨ ਜਗਜੀਤ ਜੱਗੀ ਕਾਦੀ ਮਾਜਰਾ, ਬਲਵਿੰਦਰ ਸਿੰਘ, ਮੇਜਰ ਸਿੰਘ, ਮਨਵੀਰ ਸਿੰਘ, ਹਰਮੀਤ ਸਿੰਘ, ਤਰਨਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ, ਗੁਰਜੀਵਨ, ਕਰਨਜੀਤ, ਤਰਨਜੀਤ, ਨਿਰਮਲ ਸਿੰਘ, ਸਰਪੰਚ ਮਨਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ ਆਦਿ ਹਾਜ਼ਰ ਸਨ।

