www.sursaanjh.com > ਚੰਡੀਗੜ੍ਹ/ਹਰਿਆਣਾ > ਮੁੰਧੋਂ ਸੰਗਤੀਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੰਧੋਂ ਸੰਗਤੀਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੰਧੋਂ ਸੰਗਤੀਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਚੰਡੀਗੜ੍ਹ 5 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ:
ਹੋਣਹਾਰ ਵਿਦਿਅਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖ ਰੇਖ ਵਿਚ ਹੋਏ ਇਸ ਸਮਾਗਮ ਵਿੱਚ ਵੱਖ ਵੱਖ ਜਮਾਤਾਂ ਦੀ ਪ੍ਰੀਖਿਆ ਵਿੱਚ ਅੱਵਲ ਰਹਿਣ ਵਾਲੇ ਵਿਦਿਆਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਬੰਦਨਾ ਪੁਰੀ ਨੇ ਇਸ ਮੌਕੇ ਦੱਸਿਆ ਕਿ ਸਕੂਲ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਤਿੰਨੇ ਜਮਾਤਾਂ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਤਿੰਨੇ ਜਮਾਤਾਂ ਵਿੰਚ ਚੰਗੇ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ 454/500 ਅੰਕ ਲੈ ਕੇ ਜਸ਼ਨਪ੍ਰੀਤ ਕੌਰ ਅੱਵਲ ਰਹੀ ਹੈ, ਜਦਕਿ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਅਕਾਸ਼ਦੀਪ ਸਿੰਘ 575/600 ਅੰਕ ਹਾਸਲ ਕਰਕੇ ਅੱਵਲ ਰਿਹਾ ਹੈ। ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਅੱਠਵੀਂ ਜਮਾਤ ਦੇ ਅਕਾਸ਼ਦੀਪ ਸਿੰਘ, ਅਲੀਸ਼ਾ ਤੇ ਕਿਰਨਦੀਪ ਕੌਰ ਜਦਕਿ ਬਾਰ੍ਹਵੀਂ ਜਮਾਤ ਦੇ ਜਸ਼ਨਪ੍ਰੀਤ ਕੌਰ, ਰਵਨੀਤ ਕੌਰ ਤੇ ਸਾਜ਼ੀਆ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਨੂੰ ਵੀ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *