ਹਲਕਾ ਅਮਲੋਹ ਦੇ 7 ਮਈ ਨੂੰ ਹੋਣ ਵਾਲੇ ਸਮਾਗਮਾਂ ਲਈ ਲੋਕਾਂ ਵਿੱਚ ਵੱਡਾ ਉਤਸ਼ਾਹ – ਰਾਜੂ ਖੰਨਾ
ਸਰਕਲ ਅਮਲੋਹ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ 7 ਮਈ ਨੂੰ ਹਲਕਾ ਅਮਲੋਹ ਅੰਦਰ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਲੈਕੇ ਹਲਕਾ ਵਾਸੀਆਂ ਵਿੱਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ। ਇਹਨਾਂ ਸਮਾਗਮਾਂ ਨੂੰ ਕਾਮਯਾਬ ਕਰਨ ਲਈ ਉਹਨਾਂ ਵੱਲੋਂ ਹਲਕਾ ਅਮਲੋਹ ਦੇ ਪਿੰਡ ਪਿੰਡ ਤੇ ਸ਼ਹਿਰਾਂ ਵਿੱਚ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਅਮਲੋਹ ਦਿਹਾਤੀ ਦੇ ਇੱਕ ਦਰਜਨ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।


ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਜਿਥੇ ਆਪ ਸਰਕਾਰ ਤੋਂ ਬੁਰੀ ਤਰ੍ਹਾਂ ਤੰਗ ਪ੍ਰੇਸਾਨ ਹੋ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਉਥੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਭਾਜਪਾ ਤੇ ਕਾਂਗਰਸ ਨੂੰ ਵੀ ਇਹਨਾਂ ਚੋਣਾਂ ਵਿੱਚ ਪੰਜਾਬ ਤੋਂ ਬਾਹਰਲਾ ਰਸਤਾ ਦਿਖਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ 7 ਮਈ ਨੂੰ ਹਲਕਾ ਅਮਲੋਹ ਅੰਦਰ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਸਵੇਰੇ 8.30 ਵਜੇ ਪਿੰਡ ਸੌਟੀ ਤੋਂ ਸਮਾਗਮਾਂ ਦੀ ਸ਼ੁਰੂਆਤ ਕਰਨਗੇ।ਤੇ ਇਹ ਸਮਾਗਮ ਦੇਰ ਰਾਤ ਅੱਠ ਵਜੇ ਮੰਡੀਗੌਬਿੰਦਗੜ ਸ਼ਹਿਰ ਵਿੱਚ ਜਾ ਕਿ ਸਮਾਪਤ ਹੋਣਗੇ। ਉਹਨਾਂ ਹਲਕਾ ਅਮਲੋਹ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਪੁੱਜ ਕਿ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਲਈ ਵਿਸ਼ਵਾਸ ਦਿਵਾਉਣ।
ਇਹਨਾਂ ਮੀਟਿੰਗਾਂ ਨੂੰ ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮੁੱਢੜੀਆ, ਜਰਨਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ ਆਦਿ ਨੇ ਜਿਥੇ ਸੰਬੋਧਨ ਕੀਤਾ। ਉਥੇ ਪਿੰਡ ਸੌਟੀ ਦੇ ਵਾਸੀਆਂ ਵੱਲੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਨਵਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਤੇ ਜਨਰਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਹਨਾਂ ਮੀਟਿੰਗਾਂ ਵਿੱਚ ਹਰਜਿੰਦਰ ਸਿੰਘ ਰੰਘੇੜੀ, ਕੈਪਟਨ ਜਸਵੰਤ ਸਿੰਘ ਬਾਜਵਾ,ਸੁਖਵਿੰਦਰ ਸਿੰਘ ਸੁੱਖਾ ਰੰਘੇੜਾ, ਹਰਮੇਲ ਸਿੰਘ,ਹੈਪੀ ਵਿਰਕ, ਜਸਪਾਲ ਸਿੰਘ ਘੋਲਾ, ਸੁਖਨਿੰਦਰ ਸਿੰਘ ਕਾਕਾ ਝੰਬਾਲਾ, ਨਿਸ਼ਾਨ ਸਿੰਘ ਗੁਰਧਨਪੁਰ, ਐਡਵੋਕੇਟ ਗੁਰਿੰਦਰ ਸਿੰਘ ਬੜੈਚਾ,ਜੌਨੀ ਭੱਦਲਥੂਹਾ, ਗੁਰਦੀਪ ਸਿੰਘ ਦੀਪਾ, ਦਸਵਿੰਦਰ ਸਿੰਘ ਰੋਡਾ,ਬੀਬੀ ਨਿਰਮਲ ਕੌਰ,ਜਸਵੰਤ ਸਿੰਘ ਮੋਹਣਾ,ਬਹਾਦਰ ਸਿੰਘ, ਮਹਿੰਦਰ ਸਿੰਘ, ਮਨਦੀਪ ਸਿੰਘ ਬੜੈਚਾ,ਸੁਖਬੀਰ ਸਿੰਘ,ਗੁਰਮੁੱਖ ਸਿੰਘ, ਸਵਿੰਦਰ ਸਿੰਘ ਭਗੜਾਣਾ, ਹਰਮਿੰਦਰ ਸਿੰਘ ਦਨਘੇੜੀ, ਮਲਕੀਤ ਸਿੰਘ ਸਾਬਕਾ ਸਰਪੰਚ ਦਨਘੇੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
ਫੋਟੋ ਕੈਪਸ਼ਨ (1) ਪਿੰਡ ਸੌਟੀ ਵਿਖੇ ਮੀਟਿੰਗ ਦੌਰਾਨ ਪਿੰਡ ਵਾਸੀ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਰਮਜੀਤ ਸਿੰਘ ਭਗੜਾਣਾ ਤੇ ਹਰਵਿੰਦਰ ਸਿੰਘ ਬਿੰਦਾ ਮਾਜਰੀ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ।
ਫੋਟੋ ਕੈਪਸ਼ਨ (2) 7 ਮਈ ਦੇ ਸਮਾਗਮ ਨੂੰ ਲੈਕੇ ਪਿੰਡ ਦਨਘੇੜੀ ਵਿਖੇ ਭਰਵੀ ਮੀਟਿੰਗ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਤੇ ਹੋਰ ਆਗੂ।

