www.sursaanjh.com > ਅੰਤਰਰਾਸ਼ਟਰੀ > ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਖਦੇੜਨ ਦੀ ਲੋੜ ਹੈ – ਬਿਕਰਮਜੀਤ ਖਾਲਸਾ, ਰਾਜੂ ਖੰਨਾ

ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਖਦੇੜਨ ਦੀ ਲੋੜ ਹੈ – ਬਿਕਰਮਜੀਤ ਖਾਲਸਾ, ਰਾਜੂ ਖੰਨਾ

ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਖਦੇੜਨ ਦੀ ਲੋੜ ਹੈ – ਬਿਕਰਮਜੀਤ ਖਾਲਸਾ, ਰਾਜੂ ਖੰਨਾ
ਸਰਕਲ ਮੰਡੀਗੌਬਿੰਦਗੜ ਦਿਹਾਤੀ ਦੇ ਪਿੰਡਾਂ ਤੇ ਮੰਡੀਗੌਬਿੰਦਗੜ ਸ਼ਹਿਰ ਅੰਦਰ ਕੀਤੀਆਂ ਭਰਵੀਆਂ ਮੀਟਿੰਗਾਂ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ:
1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਖਦੇੜਨ ਦੀ ਵਧੇਰੇ ਲੋੜ ਹੈ, ਜਿਹਨਾਂ ਵੱਲੋਂ ਦਿੱਲੀ ਦੇ ਤਖ਼ਤ ਤੇ ਬੈਠ ਕੇ ਹਮੇਸ਼ਾ ਪੰਜਾਬ ਵਿਰੋਧੀ ਹੀ ਫੈਸਲੇ ਲਏ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀਗੌਬਿੰਦਗੜ ਦਿਹਾਤੀ ਦੇ ਪਿੰਡਾਂ ਤੇ ਮੰਡੀਗੌਬਿੰਦਗੜ ਸ਼ਹਿਰ ਅੰਦਰ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਖਾਲਸਾ ਤੇ ਰਾਜੂ ਖੰਨਾ ਨੇ ਕਿਹਾ ਕਿ ਅੱਜ ਸਮਾਂ ਆ ਚੁੱਕਾ ਹੈ ਕਿ ਤੁਹਾਡੀ ਵੋਟ ਨਾਲ ਕੇਂਦਰੀ ਪਾਰਟੀਆਂ ਨੂੰ ਵੱਡੀ ਚੋਟ ਦਿੱਤੀ ਜਾ ਸਕਦੀ ਹੈ। ਇਸ ਲਈ ਪੰਜਾਬ ਦੇ ਹੱਕਾਂ ਦੀ ਅਸਲ ਪਹਿਰੇਦਾਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣ ਦਾ ਸੁਨਹਿਰੀ ਮੌਕਾ ਵੀ ਹੈ। ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ, ਆਪ ਤੇ ਭਾਜਪਾ ਕਦੇ ਵੀ ਪੰਜਾਬ ਤੇ ਪੰਜਾਬੀਆਂ ਨਾਲ਼ ਨਹੀਂ ਖੜ੍ਹ ਸਕਦੀਆਂ, ਕਿਉਂਕਿ ਇਹਨਾਂ ਦੇ ਫੈਸਲੇ ਦਿੱਲੀ ਤੋਂ ਹੁੰਦੇ ਹਨ ਜੋ ਪੰਜਾਬੀਆਂ ਨੂੰ ਦੱਬਣ ਲਈ ਹੀ ਲਏ ਜਾਂਦੇ ਹਨ।
ਉਹਨਾਂ ਇਹਨਾਂ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਕਰਨ ਲਈ, ਜਿੱਥੇ ਅਪੀਲ ਕੀਤੀ, ਉਥੇ ਉਹਨਾਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੀ ਵੱਡੀ ਜਿੱਤ ਦਰਜ ਕਰਵਾਉਣ ਲਈ ਵੀ ਕਿਹਾ। ਅੱਜ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਪਿੰਡ ਬਰੌਗਾ, ਕੁੰਭ, ਤੂਰਾਂ, ਲਾਡਪੁਰ, ਡਡਹੇੜੀ, ਲੁਹਾਰ ਮਾਜਰਾ, ਨਸਰਾਲੀ, ਮਾਸਟਰ ਕਾਲੋਨੀ ਮੰਡੀਗੌਬਿੰਦਗੜ, ਅੰਬੇਮਾਜਰਾ ਤੇ ਅਜਨਾਲੀ ਵਿਖੇ ਦੇਰ ਰਾਤ ਤੱਕ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਹਨਾਂ ਨੂੰ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੂਬਾ ਸਲਾਹਕਾਰ ਭਿੰਦਰ ਸਿੰਘ ਮੰਡੀ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਗੁਰਪ੍ਰੀਤ ਸਿੰਘ ਨੋਨੀ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਕੌਂਸਲਰ ਸੋਮਨਾਥ ਅਜਨਾਲੀ, ਜਥੇਦਾਰ ਨਾਜ਼ਰ ਸਿੰਘ, ਚਰਨਜੀਤ ਚੰਨਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਹਰਪਾਲ ਸਿੰਘ ਨਸਰਾਲੀ, ਹਰਦੀਪ ਸਿੰਘ ਗੋਰਾ ਅਜਨਾਲੀ, ਸੱਤਪਾਲ ਸਿੰਘ ਸੱਤਾ, ਡਾ ਅਰਜੁਨ ਸਿੰਘ ਅਮਲੋਹ, ਜਗਤਾਰ ਸਿੰਘ ਗਿੱਲ ਆਦਿ ਨੇ ਸੰਬੋਧਨ ਕੀਤਾ।
ਇਸ ਮੌਕੇ ਵੱਖ ਵੱਖ ਪਿੰਡਾਂ ਤੇ ਸ਼ਹਿਰ ਦੇ ਮੁਹੱਲਿਆਂ ਵਿੱਚ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਇਹਨਾਂ ਮੀਟਿੰਗਾਂ ਵਿੱਚ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਸੁਰਜੀਤ ਸਿੰਘ ਬਰੌਗਾ, ਸ਼ਿਵਕਾਂਤ ਤਿਵਾੜੀ, ਜੱਗੀ ਬਰੌਗਾ, ਅਮਰਦੀਪ ਸਿੰਘ ਪ੍ਰਿਸ ਛੱਤਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਸੋਹਣ ਸਿੰਘ ਫੌਜੀ, ਸ਼ੌਕਤ ਅਲੀ, ਜਸਪਾਲ ਸਿੰਘ ਕੁੰਭ, ਜਥੇਦਾਰ ਹਰਮੀਤ ਸਿੰਘ ਖਾਲਸਾ, ਯੂਥ ਆਗੂ ਸਮਿਤ ਕੁੰਭ, ਚੋਬਰ ਸਿੰਘ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਕੁਲਜੀਤ ਸਿੰਘ ਤੂਰਾਂ, ਸੇਵਾ ਸਿੰਘ, ਜਥੇਦਾਰ ਅਮਰਜੀਤ ਸਿੰਘ ਮੁੱਢੜੀਆ, ਸਤਨਾਮ ਸਿੰਘ ਡਡਹੇੜੀ, ਕਰਨੈਲ ਸਿੰਘ, ਜਥੇਦਾਰ ਹਰਨੇਕ ਸਿੰਘ ਲਾਡਪੁਰ, ਅਮਰਜੀਤ ਸਿੰਘ ਲਾਡਪੁਰ, ਜਸਪਾਲ ਸਿੰਘ ਢਿੱਲੋਂ, ਜਥੇਦਾਰ ਕੁਲਵੰਤ ਸਿੰਘ ਫਤਿਹਗੜ੍ਹ ਨਿਊਆ, ਅੰਗਰੇਜ਼ ਸਿੰਘ ਲਾਡਪੁਰ, ਕ੍ਰਿਸ਼ਨ ਕੁੰਭੜਾ, ਯੂਥ ਆਗੂ ਕਰਨ ਡਡਹੇੜੀ, ਬਲਜਿੰਦਰ ਸਿੰਘ ਭੰਗੂ, ਬਾਬਾ ਮਹਿੰਦਰ ਸਿੰਘ, ਬਲਜੀਤ ਸਿੰਘ ਅੰਬੇਮਾਜਰਾ, ਸਾਬਕਾ ਸਰਪੰਚ ਹਰਤੇਜਪਾਲ ਸਿੰਘ, ਸਾਬਕਾ ਸਰਪੰਚ ਸੁਖਬੀਰ ਸਿੰਘ ਡਡਹੇੜੀ, ਬਾਬਾ ਨਿਸ਼ਾਨ ਸਿੰਘ, ਅਜੀਤ ਸਿੰਘ, ਡਾ ਬਲਵੀਰ ਸਿੰਘ, ਮੁਕੰਦ ਸਿੰਘ ਲੁਹਾਰਮਾਜਰਾ, ਡਾ ਮਨਜੀਤ ਸਿੰਘ, ਸਾਬਕਾ ਸਰਪੰਚ ਪਾਲ ਸਿੰਘ, ਗੁਰਜੀਤ ਸਿੰਘ ਲੁਹਾਰਮਾਜਰਾ, ਬੀਬੀ ਅੰਗਰੇਜ਼ ਕੌਰ, ਬੀਬੀ ਹਰਜੀਤ ਕੌਰ, ਬੀਬੀ ਰਾਜ ਕੌਰ, ਬਲਵੀਰ ਸਿੰਘ ਅਜਨਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।

Leave a Reply

Your email address will not be published. Required fields are marked *