www.sursaanjh.com > ਚੰਡੀਗੜ੍ਹ/ਹਰਿਆਣਾ > ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
ਪੁਲਿਸ ਟੀਮਾਂ ਵੱਲੋਂ 1305 ਸ਼ੱਕੀ ਵਿਅਕਤੀਆਂ ਅਤੇ 2079 ਵਾਹਨਾਂ ਦੀ ਚੈਕਿੰਗ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਜੁਡੀਸ਼ੀਅਲ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮ ਰਹੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ: ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ:

ਸਾਰੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਨਾਲ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਬਾ-ਦਰੁਸਤ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ/ ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ਼ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਲਗਭਗ 64 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1305 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 2079 ਵਾਹਨਾਂ ਦੀ ਚੈਕਿੰਗ ਵੀ ਕੀਤੀ।

ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ। ਜ਼ਿਕਰਯੋਗ ਹੈ ਕਿ ਸੀਪੀਜ/ ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।

Leave a Reply

Your email address will not be published. Required fields are marked *