www.sursaanjh.com > ਚੰਡੀਗੜ੍ਹ/ਹਰਿਆਣਾ > ਸਰਕਾਰੀ ਸਕੂਲ ਫਾਟਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸਕੂਲ ਫਾਟਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸਕੂਲ ਫਾਟਵਾਂ ਦਾ ਨਤੀਜਾ ਰਿਹਾ ਸ਼ਾਨਦਾਰ
ਚੰਡੀਗੜ੍ਹ 10 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2023- 24 ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ਵਿੱਚ ਸਰਕਾਰੀ ਹਾਈ ਸਕੂਲ ਫਾਟਵਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਇਸ ਸਕੂਲ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਾਰੀਆਂ ਹੀ ਪਹਿਲੀਆਂ ਪੁਜੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ। ਇਨ੍ਹਾਂ ਵਿੱਚ ਕਮਲਜੀਤ ਕੌਰ ਸਪੁੱਤਰੀ ਸ਼੍ਰੀ ਦਰਸ਼ਨ ਸਿੰਘ ਨੇ 600 ਵਿੱਚੋਂ 546 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਅੰਗਰੇਜ ਸਿੰਘ ਨੇ 600 ਵਿੱਚੋਂ 496 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਇਸੇ ਤਰ੍ਹਾਂ ਤਨੂਪ੍ਰੀਤ ਕੌਰ ਪੁੱਤਰੀ ਸ਼੍ਰੀ ਸੁਖਵੰਤ ਸਿੰਘ ਨੇ 600 ਵਿੱਚੋਂ 475 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।
ਸਰਕਾਰੀ ਹਾਈ ਸਕੂਲ ਫਾਟਵਾਂ ਦੇ ਹੈੱਡ ਮਿਸਟਰੈਸ ਸ਼੍ਰੀਮਤੀ ਆਂਚਲ ਜਿੰਦਲ ਵੱਲੋਂ ਸਾਰੇ ਹੀ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਅਗਲੇਰੀ ਸਿੱਖਿਆ ਲਈ ਸ਼ੁਭਕਾਮਨਾਵਾਂ ਵੀ ਦਿੱਤੀਆ। ਅੱਠਵੀਂ ਜਮਾਤ ਦੇ ਇੰਚਾਰਜ ਸ੍ਰੀਮਤੀ ਪੈਮਲ ਪ੍ਰੀਤ ਕੌਰ ਵੱਲੋਂ ਵੀ ਇਨ੍ਹਾਂ ਬੱਚਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਗਿਆ ਕਿ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਮਿਹਨਤ ਕੀਤੀ ਹੈ, ਜਿਸ ਸਦਕਾ ਸਕੂਲ ਦਾ ਨਤੀਜਾ ਸੋ ਫੀਸਦੀ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਵਧੀਆ ਭਵਿੱਖ ਲਈ ਆਸ਼ੀਰਵਾਦ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਅਗਵਾਈ ਵਿੱਚ ਉਨ੍ਹਾਂ ਦੇ ਬੱਚੇ ਵਧੀਆ ਅੰਕ ਪ੍ਰਾਪਤ ਕਰਕੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਸਨ ਹਨ।

Leave a Reply

Your email address will not be published. Required fields are marked *