ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤੱਤਪਰ – ਰਾਜੂ ਖੰਨਾ
ਬੀਬੀ ਮਨਜੀਤ ਕੌਰ ਵੱਡੀ ਗਿਣਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ:


ਪੰਜਾਬ ਦੇ ਲੋਕ ਅੱਜ ਕਾਂਗਰਸ ਆਪ ਤੇ ਭਾਜਪਾ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤੱਤਪਰ ਹਨ, ਜਿਸ ਤਹਿਤ ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਠੇ ਹੋ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਮੰਡੀਗੌਬਿੰਦਗੜ ਦੇ ਵਾਰਡ ਨੰਬਰ 1 ਵਿੱਚ ਉੱਘੀ ਸਮਾਜ ਸੇਵਕ ਬੀਬੀ ਮਨਜੀਤ ਕੌਰ ਨੂੰ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਮੇਂ ਵੱਡੀ ਗਿਣਤੀ ਜੁੜੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਝੂਠ ਦੇ ਸਹਾਰੇ ਬਣੀ ਇਹ ਆਪ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਹਨਾਂ ਦੇ ਮੰਤਰੀਆਂ ਤੇ ਆਗੂਆਂ ਨੂੰ ਪੰਜਾਬ ਦੇ ਲੋਕ ਗਰੰਟੀਆਂ ਯਾਦ ਕਰਵਾਉਂਦੇ ਹੋਏ ਪਿੰਡਾਂ ਤੇ ਸ਼ਹਿਰਾਂ ਵਿੱਚ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਕੇ ਭਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਲਈ ਸੁਨਹਿਰੀ ਮੌਕਾ ਹੈ ਕਿ ਉਹ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ ਕਰਵਾ ਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾਉਣ ਤਾ ਜੋ ਪੰਜਾਬੀਆਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਵਿੱਚ ਜਾ ਕੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਸਕਣ।
ਇਸ ਮੌਕੇ ਤੇ ਬੀਬੀ ਮਨਜੀਤ ਕੌਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਨੌਜਵਾਨ ਵੱਖਰੋ ਵੱਖਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਹਨਾਂ ਦਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਵਿਸ਼ੇਸ਼ ਸਨਮਾਨ ਕਰਦੇ ਹੋਏ ਪਾਰਟੀ ਅੰਦਰ ਹਰ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੀਟਿੰਗ ਨੂੰ ਹਲਕਾ ਆਬਜ਼ਰਵਰ ਜਥੇਦਾਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਬੀਬੀ ਪਰਮਜੀਤ ਕੌਰ ਮੰਗੋ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਬੀਬੀ ਰੁਪਿੰਦਰ ਕੌਰ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਗੁਰਪ੍ਰੀਤ ਸਿੰਘ ਨੋਨੀ ਤੇ ਬੀਬੀ ਮਨਜੀਤ ਕੌਰ ਮੰਡੀ ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਯੂਥ ਆਗੂ ਗੁਰਜੀਤ ਸਿੰਘ ਮੰਗਾ, ਜਥੇਦਾਰ ਨਿਰਮਲ ਸਿੰਘ, ਜਸ਼ਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਬੀਬੀ ਸੁਖਵਿੰਦਰ ਕੌਰ ਸੁੱਖੀ, ਬੀਬੀ ਜਸਪਾਲ ਕੌਰ, ਬਲਜੀਤ ਸਿੰਘ ਸੰਗਤਪੁਰਾ, ਪ੍ਰਦੀਪ ਸਿੰਘ ਮਿੰਟੂ, ਸੁਖਮਨਪ੍ਰੀਤ ਕੌਰ, ਗੀਤਾਂ ਦੇਵੀ, ਅਮਨਦੀਪ ਕੌਰ, ਜਸਵੀਰ ਕੌਰ, ਅਨੀਤਾ ਰਾਣੀ, ਨਿਰਭੈ ਸਿੰਘ ਫੋਰਮੈਨ, ਅਰੁਣ ਜੈਸਵਾਲ, ਗੁਲਜ਼ਾਰ ਸਿੰਘ, ਅਨੁਰਾਗ ਖੱਤਰੀ, ਜਗਤਾਰ ਸਿੰਘ, ਦੀਪਕ ਕੁਮਾਰ, ਕਰਨ ਕੁਮਾਰ, ਨਿਖਿਲ ਖੱਤਰੀ, ਅਭਿਸ਼ੇਕ ਮੰਡੀ, ਵਿਸ਼ਾਲ ਧੀਮਾਨ, ਜਸ਼ਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
ਫੋਟੋ ਕੈਪਸ਼ਨ – ਮੰਡੀਗੌਬਿੰਦਗੜ ਦੇ ਵਾਰਡ ਨੰਬਰ 1 ਤੋਂ ਉੱਘੀ ਸਮਾਜ ਸੇਵੀ ਬੀਬੀ ਮਨਜੀਤ ਕੌਰ ਨੂੰ ਵੱਡੀ ਗਿਣਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਵਾਉਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸੀਨੀਅਰ ਲੀਡਰਸ਼ਿਪ ਨਾਲ।

