www.sursaanjh.com > ਚੰਡੀਗੜ੍ਹ/ਹਰਿਆਣਾ > ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ
ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਬੀਤੇ ਦਿਨੀ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਪੈਨਸ਼ਨਰ ਵੈਲਫੇਅਰ ਐਸਸੀਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਉਜਾਗਰ ਸਿੰਘ ਬੜੌਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਮੋਹਾਲੀ ਦੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਜਾਣਕਾਰੀ ਸਾਂਝੀ ਕਰਦਿਆਂ ਮੇਜਰ ਸਿੰਘ ਵਜੀਦਪੁਰ ਜਨਰਲ ਸਕੱਤਰ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਾਂ ਦੇ ਬਕਾਏ ਸੰਬੰਧੀ ਅਤੇ ਪੈਂਡਿੰਗ ਡੀਏ ਦੀ ਅਦਾਇਗੀ ਨੂੰ 2.59 ਦਾ ਫਾਰਮੂਲਾ ਲਾਗੂ ਕਰਨ ਬਾਰੇ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਤੋਂ ਇਲਾਵਾ ਹੋਰ ਰਹਿੰਦੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਵੀ ਗੱਲਬਾਤ ਕੀਤੀ ਗਈ। ਉਹਨਾਂ ਦੱਸਿਆ ਕਿ ਸਰਕਾਰ ਅਜੇ ਕੋਈ ਵੀ ਮੰਗ ਮੰਨਣ ਲਈ ਤਿਆਰ ਨਹੀਂ ਹੈ। ਪਰ ਸਾਡੀ ਪੈਨਸ਼ਨਰਜ਼  ਵੈਲਫੇਅਰ ਐਸੋਸੀਏਸ਼ਨ ਦਾ ਸੰਘਰਸ਼ ਉਸੇ ਤਰ੍ਹਾਂ ਬਰਕਰਾਰ ਰਹੇਗਾ। ਉਹਨਾਂ ਇਹ ਵੀ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸ਼ਾਇਦ ਇਸ ਤੋਂ ਵੀ ਵੱਡਾ ਸੰਘਰਸ਼ ਵਿਡਣਾ ਪੈ ਸਕਦਾ ਹੈ। ਇਸ ਮੀਟਿੰਗ ਮੌਕੇ ਹੋਰਨਾਂ ਤੋਂ ਇਲਾਵਾ ਜਰਨਲ ਸਕੱਤਰ ਮੇਜਰ ਸਿੰਘ, ਕਰਮ ਸਿੰਘ ਧਨੋਆ ਸਟੇਟ ਪ੍ਰਧਾਨ, ਬਾਬੂ ਸਿੰਘ ਜਨਰਲ ਸੈਕਟਰੀ ਖਰੜ ਜੁੰਟ, ਗਿਆਨ ਸਿੰਘ ਕੈਸ਼ੀਅਰ, ਮੀਤ ਪ੍ਰਧਾਨ ਹਰਪਾਲ ਸਿੰਘ ਭਜੌਲੀ, ਪ੍ਰਧਾਨ ਉਜਾਗਰ ਸਿੰਘ ਅਤੇ ਹੋਰ ਪੈਨਸ਼ਨਰਜ਼  ਵੈਲਫੇਅਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *