www.sursaanjh.com > ਚੰਡੀਗੜ੍ਹ/ਹਰਿਆਣਾ > ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲੱਗੇ – ਰਾਜੂ ਖੰਨਾ

ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲੱਗੇ – ਰਾਜੂ ਖੰਨਾ

ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲੱਗੇ – ਰਾਜੂ ਖੰਨਾ
ਲੁਹਾਰਮਾਜਰਾ ਦੇ ਵੱਡੀ ਗਿਣਤੀ ਵਰਕਰ ਤੇ ਆਗੂ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ:
ਪੰਜਾਬ ਦੇ ਵੱਡੀ ਗਿਣਤੀ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਕ ਪਾਰਟੀਆਂ ਨੂੰ ਨਕਾਰਦੇ ਹੋਏ ਪੰਜਾਬੀਆਂ ਦੀ ਅਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਨ ਲੱਗੇ ਹਨ, ਤਾਂ ਜੋ ਪੰਜਾਬ ਦੇ ਹੋ ਰਹੇ ਉਜਾੜੇ ਨੂੰ ਬਚਾ ਕੇ ਪੰਜਾਬ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਇਆਂ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀਗੌਬਿੰਦਗੜ ਦੇ ਪਿੰਡ ਲੁਹਾਰਮਾਜਰਾ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਵੱਡੀ ਗਿਣਤੀ ਵਰਕਰਾਂ ਤੇ ਆਗੂਆਂ ਦਾ ਸਨਮਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅੱਜ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਇਹਨਾਂ ਚੋਣਾਂ ਨੂੰ ਦੇਖਦੇ ਹੋਏ ਵੱਡੇ ਵੱਡੇ ਸਬਜ਼ਬਾਗ ਤਾ ਦਿਖਾ ਸਕਦੇ ਹਨ, ਪਰ ਇਹਨਾਂ ਝੂਠਿਆਂ ਪਾਰਟੀਆਂ ਤੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ।
ਰਾਜੂ ਖੰਨਾ ਨੇ ਕਿਹਾ ਕਿ ਝੂਠ ਦੇ ਸਹਾਰੇ ਸਤਾ ਵਿੱਚ ਆਈ ਆਪ ਪਾਰਟੀ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਕਿਉਂਕਿ ਜਿਥੇ ਇਸ ਸਰਕਾਰ ਤੋਂ ਮੁਲਾਜ਼ਮ ਪ੍ਰੇਸ਼ਾਨ ਹਨ, ਉਥੇ ਔਰਤਾਂ 1000 ਦੀ ਉਡੀਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਜੋ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਟਾ ਦਾਲ ਸਕੀਮ ਤਹਿਤ 30 ਕਿਲੋ ਕਣਕ ਤੇ ਦਾਲ ਮਿਲਦੀ ਸੀ। ਉਸ ਵਿੱਚ ਵੱਡੀ ਕਟੌਤੀ ਕਰਦਿਆਂ 5 ਕਿਲੋ ਕਣਕ ਪ੍ਰਤੀ ਵਿਆਕਤੀ ਦਿੱਤੀ ਜਾ ਰਹੀ ਤੇ ਆਟਾ ਦਾਲ ਸਕੀਮ ਦੇ ਕਾਰਡ ਵੀ ਇਸ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੱਟ ਦਿੱਤੇ ਗਏ ਹਨ।ਜੋ ਆਮ ਲੋੜਵੰਦ ਪਰਿਵਾਰਾਂ ਨਾਲ ਵੱਡਾ ਧੱਕਾ ਹੈ। ਰਾਜੂ ਖੰਨਾ ਨੇ ਲੁਹਾਰਮਾਜਰਾ ਪਿੰਡ ਦੇ ਉਹਨਾਂ ਵਰਕਰਾਂ ਤੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਗਿਆ ਹੈ।
ਰਾਜੂ ਖੰਨਾ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਵਰਕਰਾਂ ਤੇ ਆਗੂਆਂ ਦਾ ਸਨਮਾਨ ਕੀਤਾ ਉਥੇ ਉਹਨਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤੇ ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਨਰਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਗੁਰਮੇਲ ਸਿੰਘ ਮਾਦੜਾ,ਸਾਬਕਾ ਸਰਪੰਚ ਮੁਕੰਦ ਸਿੰਘ ਲੁਹਾਰਮਾਜਰਾ, ਯੂਥ ਆਗੂ ਸਤਨਾਮ ਸਿੰਘ ਸੱਤਾ, ਸਾਬਕਾ ਸਰਪੰਚ ਪਾਲ ਸਿੰਘ,ਡਾ ਮਨਜੀਤ ਸਿੰਘ,ਉੱਜਲ ਸਿੰਘ, ਗੁਰਮੀਤ ਸਿੰਘ ਪੰਚ,ਦਰਸਨ ਸਿੰਘ, ਹਰਨੇਕ ਸਿੰਘ, ਅਵਤਾਰ ਸਿੰਘ, ਗੁਰਮਿੰਦਰ ਸਿੰਘ,ਵਰਮਾ ਸਿੰਘ, ਗੁਰਜੀਤ ਸਿੰਘ,ਜੋਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ (1) ਪਿੰਡ ਲੁਹਾਰਮਾਜਰਾ ਵਿਖੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਵਰਕਰਾਂ ਤੇ ਆਗੂਆਂ ਦਾ ਸਨਮਾਨ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਸਰਪੰਚ ਮੁਕੰਦ ਸਿੰਘ,ਡਾ ਮਨਜੀਤ ਸਿੰਘ, ਸਾਬਕਾ ਸਰਪੰਚ ਪਾਲ ਸਿੰਘ, ਸਤਨਾਮ ਸਿੰਘ ਸੱਤਾ, ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਹੋਰ ਆਗੂ।

Leave a Reply

Your email address will not be published. Required fields are marked *