ਪੰਜਾਬ ਦੇ ਮਸਲਿਆਂ ਨੂੰ ਲੈਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਗੰਭੀਰ ਨਹੀਂ – ਰਾਜੂ ਖੰਨਾ
25 ਮਈ ਨੂੰ ਹੋਣ ਵਾਲੇ ਸਮਾਗਮਾਂ ਸਬੰਧੀ ਕੀਤੀਆਂ ਮੀਟਿੰਗਾਂ
ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ:


ਪੰਜਾਬ ਦੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਲਈ ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਕ ਪਾਰਟੀਆਂ ਗੰਭੀਰ ਨਹੀਂ। ਕਿਉਂਕਿ ਇਹ ਦਿੱਲੀ ਦੀਆਂ ਪਾਰਟੀਆਂ ਵੋਟਾਂ ਸਮੇਂ ਵਾਅਦੇ ਤਾ ਵੱਡੇ ਵੱਡੇ ਕਰ ਲੋਕਾਂ ਨੂੰ ਗੁੰਮਰਾਹ ਕਰ ਜਾਂਦੀਆਂ ਹਨ।ਪਰ ਜਦੋਂ ਕੁਰਸੀ ਤੇ ਬੈਠ ਜਾਂਦੀਆਂ ਹਨ ਪੰਜਾਬ ਤੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਅੱਖੋਂ ਪਰੋਖੇ ਕਰ ਦਿੰਦੇਂ ਹਨ ਤੇ ਹਮੇਸ਼ਾ ਪੰਜਾਬੀਆਂ ਦੀ ਅਵਾਜ਼ ਦੱਬਣ ਦਾ ਹਰ ਯਤਨ ਕਰਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀਗੌਬਿੰਦਗੜ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ 25 ਮਈ ਨੂੰ ਹੋਣ ਵਾਲੇ ਸਮਾਗਮਾਂ ਦੀ ਕਾਮਯਾਬੀ ਲਈ ਮੀਟਿੰਗਾਂ ਕਰਨ ਸਮੇਂ ਕੀਤਾ।
ਰਾਜੂ ਖੰਨਾ ਨੇ ਕਿਹਾ ਜੇਕਰ ਪੰਜਾਬ ਦੇ ਹੱਕਾ ਲਈ ਤੇ ਗੰਭੀਰ ਮਸਲਿਆਂ ਲਈ ਕੇਂਦਰ ਦੀਆਂ ਸਰਕਾਰਾਂ ਨਾਲ ਲੜਾਈ ਚਲਦੀ ਹੈ ਤਾ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਲੜਾਈ ਲੜਦੇ ਕੇਦਰ ਦੀਆਂ ਸਰਕਾਰਾਂ ਵੱਲੋਂ ਅਨੇਕਾਂ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਜੋਧਿਆਂ ਨੂੰ ਜੇਲ੍ਹਾਂ ਵਿੱਚ ਨਜ਼ਰ ਬੰਦ ਵੀ ਕੀਤਾ। ਜਿਹਨਾਂ ਦੀਆਂ ਪੰਜਾਬ ਤੇ ਪੰਜਾਬੀਆਂ ਲਈ ਅਨੇਕਾਂ ਕੁਰਬਾਨੀਆਂ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਤੇ ਪੰਜਾਬੀਆਂ ਦੀ ਕੇਂਦਰ ਸਰਕਾਰਾਂ ਖ਼ਿਲਾਫ਼ ਲੜਾਈ ਲੜਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣਾ ਚਾਹੀਦਾ ਹੈ।ਤਾ ਜੋ ਸ੍ਰੋਮਣੀ ਅਕਾਲੀ ਦਲ ਲੋਕ ਸਭਾ ਵਿੱਚ ਪੰਜਾਬ ਦੇ ਹੱਕਾ ਤੇ ਡੱਟ ਕੇ ਆਵਾਜ਼ ਬੁਲੰਦ ਕਰ ਸਕੇ।
ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ 25 ਮਈ ਨੂੰ ਹਲਕਾ ਅਮਲੋਹ ਅੰਦਰ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਨ ਆ ਰਹੇ ਹਨ। ਜਿਸ ਤਹਿਤ ਉਹਨਾਂ ਵੱਲੋਂ ਇਹਨਾਂ ਮੀਟਿੰਗਾਂ ਦੀ ਕਾਮਯਾਬੀ ਲਈ ਪਿੰਡ ਪਿੰਡ ਰਾਬਤਾ ਕੀਤਾ ਜਾ ਰਿਹਾ ਹੈ।ਤਾ ਜੋ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ 25 ਮਈ ਨੂੰ ਹਲਕਾ ਅਮਲੋਹ ਅੰਦਰ ਭਰਵਾ ਸਵਾਗਤ ਕੀਤਾ ਜਾ ਸਕੇ। ਅੱਜ ਇਹਨਾਂ ਮੀਟਿੰਗਾਂ ਵਿੱਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਬਾ ਨਿਸ਼ਾਨ ਸਿੰਘ, ਸੂਬਾ ਸਲਾਹਕਾਰ ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਾਬਕਾ ਸਰਪੰਚ ਹਰਪ੍ਰੀਤ ਕੌਰ ਮੁਗਲਮਾਜਰਾ,ਡਾ ਲਖਵਿੰਦਰ ਸਿੰਘ, ਦਲਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਮਨਜੀਤ ਸਿੰਘ ਨੰਬਰਦਾਰ ਮੁਗਲਮਾਜਰਾ,ਜੋਧਾ ਸਿੰਘ, ਪ੍ਰੀਤਮ ਸਿੰਘ ਰੰਧਾਵਾ, ਲਖਵੀਰ ਸਿੰਘ ਬਾਠ,ਦਾਰਾ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
ਫੋਟੋ ਕੈਪਸਨ – ਪਿੰਡ ਮੁਗਲਮਾਜਰਾ ਵਿਖੇ ਵਰਕਰ ਤੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਬਾਬਾ ਨਿਸ਼ਾਨ ਸਿੰਘ,ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਜਰਨੈਲ ਸਿੰਘ ਮਾਜਰੀ ਤੇ ਹੋਰ ਆਗੂ।

