ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਨੇ – ਰਾਜੂ ਖੰਨਾ
ਪਿੰਡ ਮਛਰਾਏ ਕਲਾ ਦੇ ਵੱਡੀ ਗਿਣਤੀ ਪਰਿਵਾਰ ਆਪ ਤੇ ਕਾਂਗਰਸ ਪਾਰਟੀ ਛੱਡ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਈ:


ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਪੰਜਾਬ ਦੇ ਲੋਕ ਪੰਜਾਬੀਆਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਮਛਰਾਏ ਕਲਾ ਦੇ ਵੱਡੀ ਗਿਣਤੀ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਮਛਰਾਏ ਕਲਾ ਬਸਤੀ ਦੇ ਵੱਡੀ ਗਿਣਤੀ ਪਰਿਵਾਰ ਤੇ ਨੌਜਵਾਨ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਅੱਗੇ ਲਿਆਉਣ ਦੀ ਲੋੜ ਹੈ।ਜੋ ਕੇਦਰ ਦੀਆਂ ਸਰਕਾਰਾਂ ਨਾਲ ਪੰਜਾਬ ਦੀਆਂ ਹੱਕੀ ਮੰਗਾਂ ਲਈ ਟੱਕਰ ਲੈਦਾ ਆ ਰਿਹਾ ਹੈ।ਜਿਸ ਤੋਂ ਪੰਜਾਬ ਵਾਸੀਆਂ ਨੂੰ ਵਧੇਰੇ ਆਸਾਂ ਹਨ। ਉਹਨਾਂ ਕਿਹਾ ਕਿ ਅੱਜ ਜੋ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਉਹਨਾਂ ਨੂੰ ਪੰਜਾਬ ਦੀਆਂ ਸਮੱਸਿਆਂਵਾਂ ਦਾ ਕੋਈ ਫ਼ਿਕਰ ਨਹੀਂ ਉਹ ਸਿਰਫ਼ ਤੇ ਸਿਰਫ਼ ਵੋਟ ਰਾਜਨੀਤੀ ਕਰ ਰਹੀਆਂ ਹਨ। ਜਿਹਨਾਂ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਡੀ ਗਿਣਤੀ ਵਿੱਚ ਹਰ ਰੋਜ਼ ਆਪੋਂ ਅਪਣੀਆਂ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਮਛਰਾਏ ਕਲਾ ਦੇ ਸ਼ਾਮਿਲ ਹੋਏ ਪਰਿਵਾਰ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੀਟਿੰਗ ਨੂੰ ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਕੁਲਦੀਪ ਸਿੰਘ ਮਛਰਾਈ,ਜਥੇਦਾਰ ਹਰਿੰਦਰ ਸਿੰਘ ਦੀਵਾ, ਕੈਪਟਨ ਰਛਪਾਲ ਸਿੰਘ ਮਛਰਾਏ, ਜਥੇਦਾਰ ਨਿਰਭੈ ਸਿੰਘ ਵਿਰਕ,ਸਾਬਕਾ ਸਰਪੰਚ ਜੁਝਾਰ ਸਿੰਘ ਮਛਰਾਏ,ਐਸ ਓ ਆਈ ਦੇ ਜੋਨਲ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਯੂਥ ਆਗੂ ਗੁਰਸੇਵਕ ਸਿੰਘ ਭਾਂਬਰੀ ਨੇ ਸੰਬੋਧਨ ਕੀਤਾ। ਅੱਜ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਿਸ਼ਾਲ ਸਿੰਘ,ਰਾਜ ਸਿੰਘ,ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ,ਮੋਹਣ ਸਿੰਘ, ਬਲਜਿੰਦਰ ਕੌਰ,ਜਿੰਦਰ ਸਿੰਘ, ਬਲਵੰਤ ਸਿੰਘ, ਅਕਾਸ਼ਦੀਪ ਸਿੰਘ, ਅਜਮੇਰ ਸਿੰਘ, ਸਾਬਕਾ ਸਰਪੰਚ ਬੰਤ ਸਿੰਘ, ਕੁਲਦੀਪ ਸਿੰਘ, ਹਰਮਨਦੀਪ ਸਿੰਘ, ਮਨਪ੍ਰੀਤ ਕੌਰ, ਸੁਖਪਾਲ ਸਿੰਘ,ਕਮਲ ਸਿੰਘ,ਵਿਜੈ ਕੁਮਾਰ,ਗਗਨ ਮਛਰਾਏ,ਆਦਿ ਪ੍ਰਮੁੱਖ ਹਨ।
ਫੋਟੋ ਕੈਪਸ਼ਨ – ਪਿੰਡ ਮਛਰਾਏ ਕਲਾ ਵਿੱਚ ਆਪ ਤੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਨਮਾਨ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ, ਲੀਡਰਸ਼ਿਪ ਨਾਲ।

