www.sursaanjh.com > ਚੰਡੀਗੜ੍ਹ/ਹਰਿਆਣਾ > ਹਲਕੇ ਦੇ ਪਿੰਡ ਕਰੋਰਾ ਦੀਆਂ ਔਰਤਾਂ ਨੇ ਕੀਤਾ  ਚੋਣਾਂ ਦਾ ਬਾਈਕਾਟ 

ਹਲਕੇ ਦੇ ਪਿੰਡ ਕਰੋਰਾ ਦੀਆਂ ਔਰਤਾਂ ਨੇ ਕੀਤਾ  ਚੋਣਾਂ ਦਾ ਬਾਈਕਾਟ 

ਹਲਕੇ ਦੇ ਪਿੰਡ ਕਰੋਰਾ ਦੀਆਂ ਔਰਤਾਂ ਨੇ ਕੀਤਾ  ਚੋਣਾਂ ਦਾ ਬਾਈਕਾਟ 
ਚੰਡੀਗੜ੍ਹ 25 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਟਾਂਡਾ ਕਰੋਰਾ ਵੱਲੋਂ ਲੋਕ ਸਭਾ ਚੋਣਾਂ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੀਆਂ ਔਰਤਾਂ ਅੱਗੇ ਆਈਆਂ ਹਨ। ਪਿੰਡ ਦੀਆਂ ਔਰਤਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਪਿੰਡ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ  ਪਿੰਡ ਵਿੱਚ ਚੋਣਾਂ ਦਾ ਪ੍ਰਚਾਰ ਕਰਨ ਤੋਂ ਤੇ ਹੋਰ ਪ੍ਰਚਾਰ ਸਮੱਗਰੀ ਵੰਡਣ ਤੋਂ ਮਨਾਂ ਕੀਤਾ ਗਿਆ ਹੈ। ਇਸ ਸਬੰਧੀ ਔਰਤਾਂ ਨੇ ਘਰ ਘਰ ਘੁੰਮ ਕੇ ਵੋਟਾਂ ਦਾ ਬਾਈਕਾਟ ਕਰਨ ਦਾ ਸੁਨੇਹਾ ਦਿੱਤਾ।
ਸਾਰੇ ਪਿੰਡ ਦੀਆਂ ਮਹਿਲਾਵਾਂ ਨੇ ਇਕੱਤਰ ਹੋ ਕੇ ਇਹ ਮੰਗ ਕੀਤੀ ਕਿ ਪਿਛਲੇ 70 ਸਾਲਾਂ ਤੋਂ ਸਾਡਾ ਪਿੰਡ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ, ਜਿਸ ਵਿੱਚ ਸੜਕ ਤੇ ਪੁਲਾਂ ਦੀ ਸਮੱਸਿਆ ਮੁੱਖ ਹੈ। ਇਸ ਦੇ ਨਾਲ ਹੀ ਮੋਬਾਇਲ ਟਾਵਰ ਤੇ ਹੋਰ ਸਿਹਤ ਸਹੂਲਤਾਂ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ਦੇ ਰੋਸ ਵਜੋਂ ਪਿੰਡ ਦੀਆਂ ਔਰਤਾਂ ਵੱਲੋਂ ਇਕੱਤਰ ਹੋ ਕੇ ਸਾਰੇ ਪਿੰਡ ਵਿੱਚ ਘਰ ਘਰ ਜਾ ਕੇ ਸੁਨੇਹਾ ਦਿੱਤਾ ਗਿਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਿੰਡ ਵਿੱਚ ਬੂਥ ਵੀ ਨਹੀਂ ਲੱਗਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਾਂ ਪਾਉਣ ਵੀ ਕਿਸੇ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਨਗਰ ਟਾਂਡਾ ਕਰੋਰਾ ਦੇ ਵਸਨੀਕਾਂ ਨੂੰ ਬੇਨਤੀ ਕੀਤੀ ਹੈ ਅਤੇ ਸਾਰੇ ਪਿੰਡ ਨੇ ਇਸ ਬੇਨਤੀ ਨੂੰ ਪ੍ਰਵਾਨ ਵੀ ਕੀਤਾ ਹੈ। ਹੁਣ ਕੱਲ੍ਹ ਸਵੇਰੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਇੱਕ ਇਕੱਠ ਰੱਖਿਆ ਗਿਆ ਹੈ, ਜਿਸ ਦੌਰਾਨ ਅਗਲੀ ਰਣਨੀਤੀ ਤਿਆਰ ਕੀਤੀ ਜਾਏਗੀ ਤੇ ਵੋਟਾਂ ਦੇ ਬਾਈਕਾਟ ਦਾ ਐਲਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *