ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਸਲਾਨਾ ਕੀਰਤਨ…