ਦਰਸ਼ਨ ਸਿੰਘ ਧਾਲੀਵਾਲ ਦੇ ਨਵੇਂ ਛਪੇ ਨਾਵਲ “ਮਹਿਮਾਨ” ’ਤੇ ਵਿਚਾਰ ਚਰਚਾ ਅਤੇ ਕਵੀ ਦਰਬਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਜੂਨ ਮਹੀਨੇ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਸਥਾਨਕ ਪਬਲਿਕ ਲਾਇਬ੍ਰੇਰੀ, ਸੈਕਟਰ 69 ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਵਿੱਚ ਦਰਸ਼ਨ ਸਿੰਘ ਧਾਲੀਵਾਲ ਦੇ ਨਵੇਂ ਛਪੇ ਨਾਵਲ “ਮਹਿਮਾਨ”, ਡਾ. ਦੀਪਕ ਮਨਮੋਹਨ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਸਵੈਰਾਜ…