Breaking
www.sursaanjh.com > ਪੰਜਾਬ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ – ਮੁੱਖ ਮੰਤਰੀ

ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।…

Read More

ਜੀਤੀ ਪਡਿਆਲਾ ਨੇ ਕੀਤਾ ਚਾਰਮੀ ਦਾ ਸਨਮਾਨ

ਚੰਡੀਗੜ੍ਹ 14 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਰਾਲੀ ਸ਼ਹਿਰ ਦੀ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਚਾਰਮੀ ਨੇ ਸੀਬੀਐਸਈ ਦੀ 12ਵੀਂ ਕਲਾਸ ਦੇ ਨਤੀਜੇ ਵਿੱਚ (ਹੁਮੈਨੀਟੀਜ਼ ਸਟਰੀਮ) ਤੋਂ 98.80 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੇ ਪਰਿਵਾਰ, ਆਪਣੇ ਸਕੂਲ ਅਤੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਚਾਰਮੀ ਚੰਡੀਗੜ੍ਹ ਦੇ ਪ੍ਰਸਿੱਧ ਸੇਂਟ ਜੋਸਫ ਸਕੂਲ ਦੀ ਵਿਦਿਆਰਥਣ ਹੈ ਅਤੇ…

Read More

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 115 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ…

Read More

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿਨ ਰਾਤ ਦੀ ਪਹਿਰੇਦਾਰੀ ਜਾਰੀ ਰੱਖਣ ਦਾ ਲਿਆ ਪ੍ਰਣ ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਨੂੰ ਦਿੱਤੇ ਜਾਣ ਦੇ ਮੁੱਦੇ ‘ਤੇ ਆਪਣਾ ਸਖ਼ਤ ਵਿਰੋਧ ਪ੍ਰਗਟ ਕੀਤਾ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ 21 ਮਈ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਮਨੁੱਖੀ ਹਮਦਰਦੀ ਵਜੋਂ ਹਰਿਆਣਾ ਨੂੰ ਆਪਣੇ ਨਿਰਧਾਰਤ ਕੋਟੇ ਤੋਂ ਵੱਧ 4000 ਕਿਊਸਿਕ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਵਾਧੂ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀਆਂ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ, ਹਰਿਆਣਾ ਨੇ ਧਿਆਨ ਨਹੀਂ ਦਿੱਤਾ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਰਾਜਸਥਾਨ ਵਿੱਚ ਤਾਇਨਾਤ ਸੁਰੱਖਿਆ ਬਲਾਂ ਲਈ ਪਾਣੀ ਦੀ ਮੰਗ ਨੂੰ ਤੁਰੰਤ ਸਵੀਕਾਰ ਕਰਦੇ ਹੋਏ, ਪੰਜਾਬ ਸਰਕਾਰ ਨੇ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਵਿੱਚ ਨਿਹਿਤ ਉਦਾਰਤਾ ਅਤੇ ਕਦਰਾਂ-ਕੀਮਤਾਂ ਦਾ ਪ੍ਰਦਰਸ਼ਨ ਕੀਤਾ ਹੈ। ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ 4500 ਕਰੋੜ ਰੁਪਏ ਦੀ ਵਿਆਪਕ ਯੋਜਨਾ ‘ਤੇ ਚਾਨਣਾ ਪਾਇਆ, ਜੋ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰ ਹੋਣ ਤੋਂ ਮੁਕਤ ਕਰੇਗੀ ਅਤੇ ਰਾਜ ਦੀ ਬਿਜਲੀ ਦੀ ਲਾਗਤ ਘਟਾਏਗੀ। ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਰਾਜ ਦੇ ਕਿਸਾਨ 15 ਲੱਖ ਤੋਂ ਵੱਧ ਟਿਊਬਵੈੱਲਾਂ ਰਾਹੀਂ ਭੂਮੀਗਤ ਪਾਣੀ ਕੱਢਣ ਲਈ ਮਜਬੂਰ ਹਨ ਜਦੋਂ ਕਿ ਪੰਜਾਬ ਦੇ ਜਲ ਸਰੋਤ ਦੂਜੇ ਰਾਜਾਂ ਦੁਆਰਾ ਵਰਤੇ ਜਾ ਰਹੇ ਹਨ, ਜਿਸਦੇ ਨਤੀਜੇ ਵਜੋਂ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ ਹਨ ਅਤੇ ਜ਼ਮੀਨ ਦੀ ਸਿਹਤ ਵੀ ਵਿਗੜੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ, ਕੀਰਤਪੁਰ ਸਾਹਿਬ ਦੇ ਨੰਗਲ ਡੈਮ ਅਤੇ ਲੋਹੰਡ ਖੱਡ ਗੇਟਾਂ ‘ਤੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ ਆਪਣੇ ਬਣਦੇ ਹਿੱਸੇ ਤੋਂ ਵੱਧ ਪਾਣੀ ਦੇ ਰਿਹਾ ਹੈ ਅਤੇ ਕਿਸੇ ਵੀ ਹਾਲਤ ਵਿੱਚ ਆਪਣਾ ਹਿੱਸਾ ਨਹੀਂ ਛੱਡੇਗਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦੀ ਲਾਗਤ ਸਹਿਣ ਦੇ ਬਾਵਜੂਦ, ਸੂਬੇ ਨੇ ਦੇਸ਼ ਦੇ ਅਨਾਜ ਭੰਡਾਰ ਵਿੱਚ ਸੱਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਅਪਣਾਉਣ ਅਤੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਵਧਣ ਦੀ ਪ੍ਰਸ਼ੰਸਾ ਕੀਤੀ, ਨਾਲ ਹੀ ਇਨ੍ਹਾਂ ਫਸਲਾਂ ਦੇ ਉਤਪਾਦਨ ਨੂੰ ਵਧਾਉਣ ਅਤੇ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਨਹਿਰੀ ਪਾਣੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸੂਬੇ ਦੇ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਪ੍ਰਤੀ ਸਮਰਪਣ ਲਈ ਵਲੰਟੀਅਰਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪ੍ਰਣ ਕੀਤਾ ਕਿ ਦਿਨ-ਰਾਤ ਦੀ ਇਹ ਚੌਕਸੀ ਜਾਰੀ ਰਹੇਗੀ, ਕਿਉਂਕਿ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਕਰਨਾ ਸੂਬੇ ਦੀ ਆਰਥਿਕਤਾ ਅਤੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ।

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿਨ ਰਾਤ ਦੀ ਪਹਿਰੇਦਾਰੀ ਜਾਰੀ ਰੱਖਣ ਦਾ ਲਿਆ ਪ੍ਰਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ…

Read More

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ “ਇਸ ਸਾਜ਼ਿਸ਼ ਦੇ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,” ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ ਮਜੀਠਾ (ਅੰਮ੍ਰਿਤਸਰ) (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਪੰਜਾਬ ਦੇ…

Read More

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਅਣਗਹਿਲੀ ਲਈ ਜ਼ੀਰੋ ਟਾਲਰੈਂਸ: ਫਗਵਾੜਾ ਵਿੱਚ ਸੀਵਰੇਜ, ਸੈਨੀਟੇਸ਼ਨ ਅਤੇ ਸਟਰੀਟ ਲਾਈਟਾਂ ਦਾ ਨਵੀਨੀਕਰਨ ਛੇਤੀ ਹੋਵੇਗਾ ਪੰਜਾਬ ਸਰਕਾਰ ਨੇ ਕਦਮ ਚੁੱਕਿਆ: ਘਰ-ਘਰ ਜਾ ਕੇ ਕੂੜਾ ਇਕੱਠਾ ਕਰਨਾ, ਫਗਵਾੜਾ ਲਈ 4000 ਐਲ.ਈ.ਡੀ ਲਾਈਟਾਂ: ਡਾ. ਰਵਜੋਤ ਸਿੰਘ ਚੰਡੀਗੜ੍ਹ / ਫਗਵਾੜਾ, 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ। ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ ਕਰਨ ਤਾਂ ਜੋ ਕੇਵਲ ਨਿਰਧਾਰਿਤ ਡੰਪਾਂ ਉੱਪਰ ਹੀ ਕੂੜੇ ਦਾ ਯੋਗ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ। ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਇਸ ਸਬੰਧੀ ਨਿਗਮ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ’। ਉਨ੍ਹਾਂ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਇਟਾਂ ਬਾਰੇ ਦੱਸਿਆ ਕਿ 4000 ਨਵੀਆਂ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਰਾਤ ਵੇਲੇ ਰੌਸ਼ਨੀ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ। ਇਸ ਸਬੰਧੀ ਨਿਗਮ ਅਧਿਕਾਰੀਆਂ ਦੱਸਿਆ ਕਿ ਟੈਂਡਰ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ। ਸ਼ਹਿਰ ਵਿਚ ਜੇ.ਜੇ. ਸਕੂਲ ਨੇੜਲੇ ਡੰਪ ਦਾ ਦੌਰਾ ਕਰਨ ਮੌਕੇ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਡੰਪ ਨੂੰ ਹੋਰ ਥਾਂ ਤਬਦੀਲ ਕਰਨ ਲਈ ਢੁਕਵੀਂ ਥਾਂ ਦੀ ਤਲਾਸ਼ ਕਰਨ ਤਾਂ ਜੋ ਸਕੂਲ ਦੇ ਨੇੜਿਓ ਡੰਪ ਨੂੰ ਬਦਲਿਆ ਜਾ ਸਕੇ। ਗੁਰੂ ਨਾਨਕ ਨਗਰ ਵਿਖੇ ਸੀਵਰੇਜ਼ ਨਾ ਹੋਣ ਕਰਕੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਜੈਨ ਨੂੰ ਕਿਹਾ ਕਿ ਉਹ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮਿਲਕੇ ਇਸ ਸਮੱਸਿਆ ਦੇ ਹੱਲ ਲਈ ਇਕ ਹਫਤੇ ਦੇ ਅੰਦਰ-ਅੰਦਰ ਵਿਆਪਕ ਯੋਜਨਾਬੰਦੀ ਕਰਕੇ ਪ੍ਰਸਤਾਵ ਪੇਸ਼ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ , ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਮੇਅਰ ਰਾਮਪਾਲ ਉੱਪਲ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

ਅਣਗਹਿਲੀ ਲਈ ਜ਼ੀਰੋ ਟਾਲਰੈਂਸ: ਫਗਵਾੜਾ ਵਿੱਚ ਸੀਵਰੇਜ, ਸੈਨੀਟੇਸ਼ਨ ਅਤੇ ਸਟਰੀਟ ਲਾਈਟਾਂ ਦਾ ਨਵੀਨੀਕਰਨ ਛੇਤੀ ਹੋਵੇਗਾ ਪੰਜਾਬ ਸਰਕਾਰ ਨੇ ਕਦਮ ਚੁੱਕਿਆ: ਘਰ-ਘਰ ਜਾ ਕੇ ਕੂੜਾ ਇਕੱਠਾ ਕਰਨਾ, ਫਗਵਾੜਾ ਲਈ 4000 ਐਲ.ਈ.ਡੀ ਲਾਈਟਾਂ: ਡਾ. ਰਵਜੋਤ ਸਿੰਘ ਚੰਡੀਗੜ੍ਹ / ਫਗਵਾੜਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ…

Read More

ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਦਿੱਲੀ ਤੋਂ ਪੰਜਾਬ ਆ ਰਹੀ ਮੀਥਾਨੌਲ ਦੀ ਖੇਪ ਦੇ ਮਜੀਠਾ ਨਕਲੀ ਸ਼ਰਾਬ ਮਾਮਲੇ ਨਾਲ ਤਾਰ ਜੁੜੇ ਹੋਣ ਦਾ ਖ਼ਦਸ਼ਾ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਵੱਲੋਂ ਵੱਡੀ ਕਾਰਵਾਈ ਚੰਡੀਗੜ੍ਹ/ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ…

Read More

ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ…

Read More

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ ਸੂਬੇ ਭਰ ਦੇ ਸਿਵਲ ਸਰਜਨਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ…

Read More