www.sursaanjh.com > ਪੰਜਾਬ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ “ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 01 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ‘ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ‘ਤੇ ਨਿਯੁਕਤ ਹੋਏ ਇਨ੍ਹਾਂ  ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ‘ਤੇ ਨਿਯੁਕਤ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਰਕਾਰੀ ਸਕੂਲ ਬਠਲਾਣਾ ਵਿਖੇ ‘‘ਬਾਲ-ਮਿਲਨ’’ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪਿੰਡ ਸੁਧਾਰ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸਮਾਰਟ ਮਾਡਲ ਮਿਡਲ ਸਕੂਲ ਬਠਲਾਣਾ (ਮੁਹਾਲੀ) ਵਿਖੇ ਇੱਕ ਸ਼ਾਨਦਾਰ  ‘ਬਾਲ-ਮਿਲਨ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ…

Read Full News

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਵੱਲੋ ਬਾਜਵਾ ਦੇ ਜ਼ਮੀਨ ਸੌਦੇ ਦਾ ਖੁਲਾਸਾ, ਵਿਰੋਧੀ ਧਿਰ ਦੇ ਨੇਤਾ ‘ਤੇ ਨਿੱਝੀ ਹਿਤਾਂ ਨੂੰ ਪੂਰਨ ਦਾ ਲਾਇਆ ਦੋਸ਼ ਕਿਹਾ, ਬਾਜਵਾ ਨੇ ਬਿਆਸ ਦੇ ਧੁੱਸੀ ਬੰਨ੍ਹ ਅੰਦਰ ਰੇਤ ਮਾਈਨਿੰਗ ਦੇ ਮਕਸਦ ਨਾਲ ਖਰੀਦੀ ਜ਼ਮੀਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…

Read Full News

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਡਾ. ਰਵਜੋਤ ਸਿੰਘ ਨੇ ਪੇਸ਼ ਕੀਤਾ ਬਿੱਲ ⁠ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ…

Read Full News

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਪ੍ਰਤਾਪ ਸਿੰਘ ਬਾਜਵਾ ਦੇ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ “ਜਲ ਸਰੋਤ ਵਿਭਾਗ ਨੇ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ” ਕਿਹਾ, ਮਾਨ ਸਰਕਾਰ ਨੇ ਡਰੇਨਾਂ ਦੀ ਸਫ਼ਾਈ ਲਈ ਜੋ ਕੰਮ ਕੀਤਾ, ਉਹ ਪਿਛਲੇ 70 ਸਾਲ ਵਿੱਚ ਨਹੀਂ ਹੋਇਆ ਸਾਡੀ ਸਰਕਾਰ ਨੇ ਟੇਲਾਂ…

Read Full News

ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਮਾਤਾ ਸਵਰਨਜੀਤ ਕੌਰ ਨੂੰ ਭਾਵ-ਭਿੰਨੀ ਅੰਤਿਮ ਵਿਦਾਇਗੀ ਦਿੱਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ…

Read Full News

ਅਖਾੜੇ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਪਾਠ ਦੇ ਭੋਗ ਪੁਆਏ

ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ੍ਰੀ ਵਿਸ਼ਵਕਰਮਾ ਮਹਾਂਵੀਰ ਜਿਮਨੇਜੀਅਮ ਅਤੇ ਰੈਸਲਿੰਗ ਕਲੱਬ ਅਖਾੜਾ ਮੁੱਲਾਂਪੁਰ ਗਰੀਬਦਾਸ ਵਿਖੇ ਬੀਤੇ ਦਿਨੀਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਇਸ ਮੌਕੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ ਸ੍ਰੀ…

Read Full News

ਸੀਰਤ ਚੁੱਘ ਅਤੇ ਮੁਕੇਸ਼ ਦੀਆਂ ਪੇਂਟਿੰਗਾਂ ਦੀ ਪ੍ਰਦਰਸ਼ਨੀ ਸਫ਼ਲ ਰਹੀ

ਚੰਡੀਗੜ 29 ਸਤੰਬਰ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਭਰਦੀ ਪੇਂਟਿੰਗ ਕਲਾਕਾਰ ਸੀਰਤ ਚੁੱਘ ਅਤੇ ਮੁਕੇਸ਼ ਮਿਨਜ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ ਦੀ ਇਕ ਪ੍ਰਦਰਸ਼ਨੀ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਲਗਾਈ ਗਈ, ਜਿਸ ਵਿੱਚ ਇਨ੍ਹਾਂ ਦੁਆਰਾ ਬਣਾਈਆਂ ਗਈਆਂ ਕੁਦਰਤ ਅਤੇ ਵਾਤਾਵਰਣ ਨਾਲ ਸਬੰਧਤ ਪੇਂਟਿੰਗਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਉੱਘੇ ਕਲਾਕਾਰ ਸਿਕੰਦਰ ਸਰ ਅਤੇ ਰਾਮ…

Read Full News

ਸੇਵਾ ਮੁਕਤੀ ਦੇ ਮੌਕੇ ਮੁੱਖ ਅਧਿਆਪਕ ਸ੍ਰ. ਅਵਤਾਰ ਸਿੰਘ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਸੇਵਾ ਮੁਕਤੀ ਦੇ ਮੌਕੇ ਤੇ ਸਰਕਾਰੀ ਹਾਈ ਸਕੂਲ ਮਲੋਆ ਕਲੌਨੀ ਦੇ ਮੁੱਖ ਅਧਿਆਪਕ ਸ੍ਰ. ਅਵਤਾਰ ਸਿੰਘ ਨੂੰ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ ਉਚੇਚੇ ਤੌਰ ਤੇ ਉਪਰੋਕਤ ਸਕੂਲ…

Read Full News