Breaking
www.sursaanjh.com > ਰਾਜ ਦਰਬਾਰ

ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ – ਮਲੇਰੀਆ ਬਾਰੇ ਜਾਗਰੂਕ ਹੋਣਾ ਜਰੂਰੀ – ਐੱਸਐਮਓ

ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਸਿਵਲ ਸਰਜਨ ਡਾਕਟਰ ਰਮਨਦੀਪ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਦੀ ਰਹਿਨੁਮਾਈ ਹੇਠ ਅੱਜ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਸਰਕਾਰੀ ਹਾਈ ਸਕੂਲ ਮੱਲੀਆਂਵਾਲਾ ਵਿਖੇ ਮਨਾਇਆ ਗਿਆ ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਮਪਹਵ(ਮ) ਨੇ ਮਲੇਰੀਆ ਬਿਮਾਰੀ ਤੋਂ ਬਚਾਅ…

Read Full News

ਗਰਮੀ ਦੇ ਵਧਣ ਦਾ ਖਤਰਾ – ਬੱਚਿਆਂ, ਬਜ਼ੁਰਗਾ ਨੂੰ ਸਾਵਧਾਨੀ  ਦੀ ਅਪੀਲ – ਐੱਸ ਐਮ ਓ ਡਰੋਲੀ ਭਾਈ

ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰ਼ੈਲ: ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਲਗਾਤਾਰ ਵਾਧੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਮੋਗਾ ਵੱਲੋਂ ਹੀਟ ਵੇਵ (ਲੂ) ਅਤੇ ਗਰਮੀ ਤੋਂ ਬਚਾਅ ਲਈ ਵਿਸਥਾਰਪੂਰਵਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਵਾਰ ਗਰਮੀ ਦੇ ਸ਼ੁਰੂਆਤੀ ਮੌਸਮ ਵਿੱਚ ਹੀ ਤਾਪਮਾਨ ਵਿੱਚ ਤੇਜ਼ ਵਾਧਾ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਅਕਾਲ ਅਕੈਡਮੀ, ਧਮੋਟ ਦੇ ਹੋਣਹਾਰ ਬੱਚੇ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਵਿਖੇ ਵਿਸ਼ੇਸ਼ ਫੇਰੀ ਦੌਰਾਨ ਅਕੈਡਮੀ ਦੇ ਹੋਣਹਾਰ ਬੱਚਿਆਂ ਨੂੰ ਸਵੈ-ਰਚਿਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਦੀ ਦਸਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸੌ…

Read Full News

ਪੰਜਾਬ ਕਲਾ ਪਰਿਸ਼ਦ ਵਲੋਂ ਦੋ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਲੋਂ ਪੰਜਾਬ ਦੀ ਨਵ-ਸਿਰਜਣਾ ਤਹਿਤ ਆਰੰਭ ਕੀਤੀ ਪ੍ਰੋਗਰਾਮ ਲੜੀ ‘ਸਿਰਜਣਾ ਅਤੇ ਸੰਵਾਦ’ ਅਧੀਨ ਪੰਜਾਬੀ ਸਾਹਿਤ ਸਭਾ ਖਰੜ ਦੇ ਵਿਸ਼ੇਸ਼ ਸਹਿਯੋਗ ਨਾਲ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਲਾਕੇ ਦੇ ਪ੍ਰਸਿੱਧ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਸ…

Read Full News

ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ; ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ

ਵੱਧ ਰਾਹੀਂ ਗਰਮੀ ਦੇ ਮੱਦੇਨਜ਼ਰ ਸਿਵਲ ਸਰਜਨ ਮੋਗਾ ਨੇ ਅਡਵਾਇਜਰੀ ਜਾਰੀ ਕੀਤੀ ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਰਾਜ ਵਿੱਚ ਇਸ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧ ਰਿਹਾ ਹੈ, ਮੌਸਮ ਵਿਭਾਗ ਵੱਲੋਂ ਵੀ ਅਗਲੇ ਦਿਨਾਂ ਵਿੱਚ ਅਚਾਨਕ ਤਾਪਮਾਨ ਦੇ ਵੱਧਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਲਈ ਗਰਮੀ ਤੋਂ…

Read Full News

“ਗੁਰਬਾਣੀ ਨੌਜਵਾਨਾਂ ਲਈ ਮਾਰਗਦਰਸ਼ਕ ਚਾਨਣ” ਅੰਤਰਰਾਸ਼ਟਰੀ ਕਾਨਫਰੰਸ ਸਫਲਤਾਪੂਰਵਕ ਆਯੋਜਿਤ

ਦਿੱਲੀ (ਸੁਖਵਿੰਦਰ ਸਿੰਘ ਹੈਪੀ), 19 ਅਪ੍ਰੈਲ: ਮਾਤਾ ਸੁੰਦਰੀ ਕਾਲਜ ਫਾਰ ਵੂਮੈਨ, ਦਿੱਲੀ ਯੂਨੀਵਰਸਿਟੀ ਵੱਲੋਂ ‘ਦੀ ਸਿੱਖ ਰਿਵਿਊ’ ਦੇ ਸਹਿਯੋਗ ਨਾਲ “ਗੁਰਬਾਣੀ ਨੌਜਵਾਨਾਂ ਲਈ ਮਾਰਗਦਰਸ਼ਕ ਚਾਨਣ” ਵਿਸ਼ੇ ਹੇਠ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਰਾਹੀਂ ਜੀਵਨ ਦੀ ਸਮਝ ਦੇਣ, ਸਮਾਜਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਨ ਅਤੇ ਭਾਈਚਾਰਕ…

Read Full News

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ:  ਡਾ. ਅਮਰਪਾਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ* ਡੇਟਾ ਗੋਪਨੀਯਤਾ ਤੋਂ ਅਕਾਦਮਿਕ ਤੱਕ: ਬੋਰਡ ਵੱਲੋਂ ਗੂਗਲ, ਇੰਟੇਲ ਅਤੇ ਪੀਟੀਯੂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਏ.ਆਈ. ਦੀ ਵਰਤੋਂ ‘ਤੇ ਵੱਖ-ਵੱਖ ਸੈਸ਼ਨ ਕਰਵਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਦੇ ਸੁਚਾਰੂ ਵਹਾਅ ਵਾਸਤੇ ਗਾਰ ਕੱਢਣ ਵਾਲੀਆਂ 9 ਮਹੱਤਵਪੂਰਨ ਥਾਵਾਂ ਦੀ ਸ਼ਨਾਖ਼ਤ ਵਜ਼ਾਰਤ ਦੇ ਫੈਸਲੇ ਨਾਲ ਗਾਰ ਕੱਢਣ ਦੇ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਨਿੱਜੀ ਤੇ ਸਰਕਾਰੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣੇਗੀ ਮੰਤਰੀ ਮੰਡਲ…

Read Full News

ਭਗਵੰਤ ਸਿੰਘ ਮਾਨ ਦੀ ਸਰਕਾਰ ਇੱਕ ਅਜਿਹੀ ਸਰਕਾਰ ਜਿਸ ਨੇ ਕੀਤੇ ਆਪਣੇ ਸਾਰੇ ਵਾਅਦੇ ਪੂਰੇ :  ਕੁਲਵੰਤ ਸਿੰਘ

ਸਿੱਖਿਆ ਕ੍ਰਾਂਤੀ ਦੇ ਨਾਲ :  ਬਦਲਦਾ ਪੰਜਾਬ  ਵਿਧਾਇਕ ਕੁਲਵੰਤ ਸਿੰਘ ਨੇ ਕੀਤਾ   ਬਾਕਰਪੁਰ ਵਿਖੇ ਸਾਢੇ 9  ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ  ਉਦਘਾਟਨ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਭਗਵੰਤ ਸਿੰਘ ਮਾਨ ਅਤੇ ਆਮ…

Read Full News

ਵਾਰਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਬਾਬਾ ਸੁਖਦੇਵ ਸਿੰਘ ਮਹੀਆਂਵਾਲੇ ਮਿਸਲ ਸਤਲੁਜ ਵਿੱਚ ਸ਼ਾਮਲ

ਫਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲਾ: ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ ਖੜ੍ਹੀ ਕਰਨ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵੱਲੋਂ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚਲਾਈ ਜਾ ਰਹੀ “ਪੂਰਾ ਪੰਜਾਬ ਲਹਿਰ” ਮੁਹਿੰਮ ਤਹਿਤ ਸਾਰੇ ਪੰਜਾਬ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ…

Read Full News