ਸੱਥ ਵੱਲੋਂ ਪੁਸਤਕ ‘ਚੰਨਣ ਵੰਡਦੇ ਜੁਗਨੂੰ’ ਦਾ ਲੋਕ ਅਰਪਣ ਅਤੇ ਮਿੰਨੀ ਕਹਾਣੀ ਬਾਰੇ ਹੋਈ ਵਿਚਾਰ-ਚਰਚਾ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੁੱਖ ਮਹਿਮਾਨ ਵਜੋਂ ਡਾ. ਨਾਇਬ ਸਿੰਘ ਮੰਡੇਰ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਡਾ. ਹਰਪ੍ਰੀਤ ਰਾਣਾ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ…