Breaking
www.sursaanjh.com > ਸਾਹਿਤ

ਅੱਵਲ ਫ਼ਿਲਮ ਫ਼ੈਸਟੀਵਲ ‘ਚ ਪੰਜਾਬੀ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਰਿਲੀਜ਼

ਨਵਾਂ ਵਿਸ਼ਾ ਤੇ ਚੰਗੇ ਅਨੁਭਵ ਪੰਜਾਬੀ ਸਿਨੇਮਾ ਦਾ ਭਵਿੱਖ ਤੈਅ ਕਰਨਗੇ : ਬੀ. ਐਮ ਸ਼ਰਮਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਸਾਜ਼ ਸਿਨੇ ਪ੍ਰੋਡਕਸ਼ਨ ਦੀ ਪਹਿਲੀ ਪੰਜਾਬੀ ਕ੍ਰਾਈਮ ਥ੍ਰਿਲਰ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਇੱਥੇ ਪੰਜਾਬੀ ਲਘੂ ਫ਼ਿਲਮ ਫੈਸਟੀਵਲ ਦੌਰਾਨ ਚੰਡੀਗੜ੍ਹ ਦੇ ਕਲਾ ਭਵਨ ਵਿਚ ਲਾਂਚ ਕੀਤਾ ਗਿਆ। ਪ੍ਰੋਗਰਾਮ ਵਿਚ ਪੰਜਾਬ ਰਾਜ ਖੁਰਾਕ…

Read More

ਮਾਰਚ ਤੱਕ ਮਾਲਵੇ ਵਿਚ ਵੀਹ ਸਾਹਿਤਕ ਸਮਾਗਮ ਕਰਵਾਏ ਜਾਣਗੇ – ਬੂਟਾ ਸਿੰਘ ਚੌਹਾਨ

ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਭਾਰਤੀ ਸਾਹਿਤ ਅਕੈਡਮੀ ਦਿੱਲੀ ਵੱਲੋਂ ਮਾਲਵੇ ਵਿਚ ਇਸ ਵਾਰ ਵੀਹ ਸਾਹਿਤਕ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਬਹੁ-ਵਿਧਾਵੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਸਮਾਗਮ ਸਾਹਿਤ ਸਭਾਵਾਂ ਅਤੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਨਿੱਜੀ ਕਾਲਜਾਂ ਦੇ ਸਹਿਯੋਗ…

Read More

ਸੰਗੀਤਕਾਰ ਚਰਨਜੀਤ ਆਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 22 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੰਗੀਤ ਸਮਰਾਟ ਵਜੋਂ ਜਾਣੇ ਜਾਂਦੇ ਉੱਘੇ ਸੰਗੀਤਕਾਰ ਚਰਨਜੀਤ ਆਹੂਜਾ ਦੇ ਦਿਹਾਂਤ ‘ਤੇ ਗਾਇਕ, ਕਲਾਕਾਰਾਂ ਤੇ ਹੋਰ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਗੀਤਕਾਰ ਤਰਸੇਮ ਵਾਲੀਆ ਨੇ ਕਿਹਾ ਕਿ ਚਰਨਜੀਤ ਆਹੂਜਾ ਵਰਗਾ ਸੰਗੀਤਕਾਰ ਨਾ ਅੱਜ ਤੱਕ ਹੋਇਆ ਅਤੇ ਨਾ ਹੀ ਹੋਵੇਗਾ ਆਹੂਜਾ ਜੀ ਨੇ ਜਿੱਥੇ…

Read More

ਸੱਥ ਵੱਲੋਂ ਪੁਸਤਕ ‘ਚੰਨਣ ਵੰਡਦੇ ਜੁਗਨੂੰ’ ਦਾ ਲੋਕ ਅਰਪਣ ਅਤੇ ਮਿੰਨੀ ਕਹਾਣੀ ਬਾਰੇ ਹੋਈ ਵਿਚਾਰ-ਚਰਚਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੁੱਖ ਮਹਿਮਾਨ ਵਜੋਂ ਡਾ. ਨਾਇਬ ਸਿੰਘ ਮੰਡੇਰ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਡਾ. ਹਰਪ੍ਰੀਤ ਰਾਣਾ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ…

Read More

ਹੜ੍ਹਾਂ ਦੀ ਕਹਾਣੀ ਬਿਆਨ ਕਰਦਾ ਗਾਇਕ ਗੁਰਤੇਜ ਸਿੰਘ ਮਸਾਫਿਰ ਦਾ ਗੀਤ ਹੋਇਆ ਰਲੀਜ਼

ਰੋਪੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਬੀਤੇ ਕੁਝ ਦਿਨਾਂ ਤੋਂ ਗੁਆਂਢੀ ਸੂਬਿਆਂ ’ਚ ਬੱਦਲ਼ ਫਟਣ ਕਰਕੇ ਜਿੱਥੇ ਡੈਮਾਂ ’ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਇਸ ਮੁਸੀਬਤ ਦੇ ਸਮੇਂ ਵਿਚ ਪੰਜਾਬ ਦੀ ਹਰ ਕੋਈ ਮਦਦ ਕਰ ਰਿਹਾ ਹੈ। ਨੌਜਵਾਨਾਂ ਵਲੋਂ ਇਸ ਦਰਦ ਨੂੰ ਆਪਣੀ ਕਲਮ ਰਾਹੀਂ…

Read More

ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ 21 ਸਤੰਬਰ ਨੂੰ – ਜਸਵਿੰਦਰ ਸਿੰਘ ਕਾਈਨੌਰ

ਸਾਹਿਤਕ ਸੱਥ ਖਰੜ ਵੱਲੋਂ ਪ੍ਰਕਾਸ਼ਿਤ ਦੂਜੀ ਸਾਂਝੀ ਪੁਸਤਕ ਹੈ, ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ – ਪਿਆਰਾ ਸਿੰਘ ਰਾਹੀ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ ਮਿਤੀ 21 ਸਤੰਬਰ, 2-25 ਨੂੰ ਸਵੇਰੇ 10.00 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਕਰਵਾਇਆ…

Read More

ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦਿੀ ਮਾਸਿਕ ਇਕੱਤਰਤਾ 21 ਸਤੰਬਰ, ਦਿਨ ਐਤਵਾਰ ਨੂੰ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 21 ਸੰਤਬਰ , 2025 ਦਿਨ ਐਤਵਾਰ, ਸ਼ਾਮ ਨੂੰ 3.30 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸਕੈਟਰ 69, ਮੁਹਾਲੀ ਵਿਖੇ ਹੋਵੇਗੀ। ਇਸ ਮੌਕੇ ਅਮਰੀਕਾ ਰਹਿੰਦੇ ਪੰਜਾਬੀ ਨਾਵਲਕਾਰ ਨਕਸ਼ਦੀਪ ਪੰਜਕੋਹਾ ਜੀ ਰੂਬਰੂ ਹੋਣਗੇ ਅਤੇ ਡਾ. ਦਵਿੰਦਰ ਸਿੰਘ ਬੋਹਾ ਜੀ ਦਾ ‘ਸਫਰਨਾਮਾਂ ਸਾਹਿਤ’ ਤੇ…

Read More

ਸੰਤ ਘੁੰਨਸ ਯਾਦਗਾਰੀ ਐਵਾਰਡ ਹਰਜੀਤ ਕੌਰ ਵਿਰਕ ਨੂੰ ਦੇਣ ਦਾ ਫ਼ੈਸਲਾ

ਤਪਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਮਾਲਵੇ ਦੇ ਦਰਵੇਸ਼ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ ਇਸ ਵਾਰ ਪੰਜਾਬੀ ਦੀ ਨਾਵਲਕਾਰਾ ਅਤੇ ਕਹਾਣੀਕਾਰਾ ਹਰਜੀਤ ਕੌਰ ਵਿਰਕ ਨੂੰ ਦਿੱਤਾ ਜਾਵੇਗਾ। ਦੁਸ਼ਿਹਰੇ ਦੇ ਮੌਕੇ ‘ਤੇ 2 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਇਸ ਐਵਾਰਡ ਦਾ ਫ਼ੈਸਲਾ ਕਰਨ ਲਈ ਇਕ ਮੀਟਿੰਗ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ…

Read More

ਸੁਖਜੀਤ ਯਾਦਗਾਰੀ ਲਾਇਬ੍ਰੇਰੀ ਦਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਉਦਘਾਟਨ – ਨਵੀਨੀਕਰਨ ’ਤੇ 12 ਲੱਖ ਰੁਪਏ ਖਰਚੇ ਜਾਣਗੇ – ਕੁੰਦਰਾ

ਮਾਛੀਵਾੜਾ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਸਤੰਬਰ: ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਕਹਾਣੀਕਾਰ ਤੇ ਸਾਹਿਤਕਾਰ ਸਵ. ਸੁਖਜੀਤ ਦੀ ਯਾਦ ਵਿਚ ਨਗਰ ਕੌਂਸਲ ਮਾਛੀਵਾੜਾ ਵਲੋਂ ਸੁਖਜੀਤ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਕੀਤਾ ਗਿਆ। ਵਿਧਾਇਕ ਦਿਆਲਪੁਰਾ ਨੇ ਇਸ ਲਾਇਬ੍ਰੇਰੀ ਦੇ ਉਦਘਾਟਨੀ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਪੱਤਰਕਾਰਾਂ…

Read More

ਨੌਵੇਂ ਪਾਤਸ਼ਾਹ ਦੀ 350ਵੀਂ  ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਹੋਇਆ ਸੰਪੰਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਲੰਬੇ ਸਮੇਂ ਤੋਂ ਕਵੀ ਮੰਚ (ਰਜਿ) ਮੋਹਾਲੀ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਾ ਆ ਰਿਹਾ ਹੈ ਅਤੇ ਇਸ ਸੰਦਰਭ ਵਿੱਚ ਹੀ  ਸੰਨੀ ਇਨਕਲੇਵ ਰੈਜੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਦੇ ਦਫਤਰ ਸੈਕਟਰ 125 ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਇੱਕ ਸ਼ਾਨਦਰ…

Read More