ਪੰਜਾਬੀ ਲੇਖਕ ਸਭਾ ਨੇ ਸਜਾਈ ਕਾਵਿ-ਮਹਫ਼ਿਲ: ਲੱਗੀਆਂ ਰੌਣਕਾਂ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਕਵੀਆਂ ਦੀ ਇਕੱਤਰਤਾ ਹੋਈ, ਜਿਸ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸ਼ਾਇਰਾਂ ਨੇ ਖ਼ੂਬਸੂਰਤ ਮਾਹੌਲ ਸਿਰਜਿਆ। ਸਾਬਕਾ ਸੈਸ਼ਨ ਜੱਜ ਜੇ. ਐਸ. ਖੁਸ਼ਦਿਲ ਇਸ ਮੌਕੇ ਮੁੱਖ ਮਹਿਮਾਨ ਸਨ। ਉਹਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਪ੍ਰਸਿੱਧ ਕਵਿੱਤਰੀਆਂ ਸੁਰਜੀਤ ਕੌਰ…