ਦਰਸ਼ਨ ਸਿੰਘ ਸਿੱਧੂ ਦੀ ਪੁਸਤਕ “ਰਿਸ਼ਤੇ ਰੂਹਾਂ ਦੇ” ਦਾ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪਰੈਲ: ਅੱਜ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਾਂਝੇ ਤੌਰ ‘ਤੇ ਇੱਕ ਸ਼ਾਨਦਾਰ ਸਮਾਗਮ ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਮਕਸਦ ਸਭਾ ਦੇ ਉਪ ਪ੍ਰਧਾਨ ਦਰਸ਼ਨ ਸਿੰਘ ਸਿੱਧੂ ਦੀ ਨਵੀਂ ਪੁਸਤਕ “ਰਿਸ਼ਤੇ ਰੂਹਾਂ ਦੇ” ਦਾ ਲੋਕ ਅਰਪਣ…