ਪੁਸਤਕ ‘‘ਦੋ ਤੇਰੀਆਂ ਦੋ ਮੇਰੀਆਂ’’ ਦਾ ਲੋਕ ਅਰਪਨ, ਸਨਮਾਨ ਸਮਾਗਮ ਅਤੇ ਕਵੀ ਦਰਬਾਰ 5 ਅਕਤੂਬਰ ਦਿਨ ਐਤਵਾਰ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਕਤੂਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਵਿਸ਼ਵ ਸਾਹਿਤਕ ਸਿਤਾਰੇ ਮੰਚ ਤਰਨਤਾਰਨ ਵਲੋਂ ਸਾਂਝਾ ਸਾਹਿਤਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ 5 ਅਕਤੂਬਰ 2025 ਦਿਨ ਐਤਵਾਰ ਸਵੇਰੇ 10.30 ਵਜੇ ਸੈਣੀ ਭਵਨ ਸੈਕਟਰ-24, ਚੰਡੀਗੜ੍ਹ (ਸਾਹਮਣੇ ਬੱਤਰਾ ਥੀਏਟਰ) ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪ੍ਰਸਿੱਧ ਸਾਹਿਤਕਾਰ ਪ੍ਰਿੰ. ਬਹਾਦਰ ਸਿੰਘ ਗੋਸਲ…

Read More

ਮੁੱਲਾਂਪੁਰ ਵਿੱਚ ਬਾਜ਼ਾਰ ਅਤੇ ਸੜਕ ਤੋਂ ਨਜਾਇਜ਼ ਕਬਜ਼ੇ ਹਟਾਏ

ਚੰਡੀਗੜ 3 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਾਜਾਇਜ਼ ਕਬਜ਼ਿਆਂ ਤੇ ਗਲਤ ਪਾਰਕਿੰਗ ਕਰਕੇ ਅਕਸਰ ਹੀ ਜਾਮ ਲੱਗਾ ਰਹਿੰਦਾ ਹੈ। ਦਿਵਾਲੀ ਦੇ ਦਿਨਾਂ ਨੂੰ ਲੈ ਕੇ ਹਾਲਤ ਹੋਰ ਵੀ ਜ਼ਿਆਦਾ ਖਰਾਬ ਹੋ ਜਾਂਦੀ ਹੈ। ਪਿਛਲੇ ਦਿਨੀਂ ਮੁੱਲਾਂਪੁਰ ਵਿਖੇ ਨਵੇਂ ਟਰੈਫਿਕ ਇੰਚਾਰਜ ਲੱਗੇ ਸੁਖਮੰਦਰ ਸਿੰਘ ਵੱਲੋਂ ਟਰੈਫਿਕ ਵਿੱਚ…

Read More

ਸਰਕਾਰੀ ਹਾਈ ਸਕੂਲ ਬੂਥਗੜ੍ਹ ਦੇ ਬੱਚਿਆਂ ਨੇ ਮਾਰੀਆਂ  ਖੇਡਾਂ ਵਿੱਚ ਮੱਲਾਂ

ਚੰਡੀਗੜ੍ਹ 3 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਦੀ ਯੋਗ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਬੂਥਗੜ੍ਹ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਰਵਿੰਦਰ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਵਿੱਚ ਮਾਨ…

Read More

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗੀ ਵਿਜੀਲੈਂਸ ਦੀਆਂ ਕਾਰਵਾਈਆਂ ਅੰਦਰੂਨੀ ਜਾਂਚ ਦਾ ਹਿੱਸਾ: ਜਲ ਸਰੋਤ ਮੰਤਰੀ ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਬਣਾਉਂਦਿਆਂ 924 ਹੜ੍ਹ ਸੁਰੱਖਿਆ ਕਾਰਜ ਪਹਿਲਾਂ ਹੀ ਨੇਪਰੇ ਚਾੜ੍ਹੇ ਗਏ: ਬਰਿੰਦਰ ਕੁਮਾਰ ਗੋਇਲ ਵਿਰੋਧੀ ਧਿਰ ਨੇ ਗੁਮਰਾਹ ਕਰਨ ਲਈ ਸਿਰਫ 3.8 ਫ਼ੀਸਦੀ ਕੰਮਾਂ ਦਾ ਦਿੱਤਾ ਹਵਾਲਾ: ਜਲ…

Read More

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰਾਂ, ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਲੋਗੋ ਲਗਾਉਣ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ…

Read More

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ “ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 01 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ‘ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ‘ਤੇ ਨਿਯੁਕਤ ਹੋਏ ਇਨ੍ਹਾਂ  ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ‘ਤੇ ਨਿਯੁਕਤ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ…

Read More

ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ ‘ਤੇ 13,37,50,000 ਰੁਪਏ ਖਰਚ ਹੋਏ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁੱਹਈਆ ਕਰ ਦਿੱਤੇ ਜਾਣਗੇ। 20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ।  ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਿਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਰਕਾਰੀ ਸਕੂਲ ਬਠਲਾਣਾ ਵਿਖੇ ‘‘ਬਾਲ-ਮਿਲਨ’’ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪਿੰਡ ਸੁਧਾਰ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸਮਾਰਟ ਮਾਡਲ ਮਿਡਲ ਸਕੂਲ ਬਠਲਾਣਾ (ਮੁਹਾਲੀ) ਵਿਖੇ ਇੱਕ ਸ਼ਾਨਦਾਰ  ‘ਬਾਲ-ਮਿਲਨ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ…

Read More

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਵੱਲੋ ਬਾਜਵਾ ਦੇ ਜ਼ਮੀਨ ਸੌਦੇ ਦਾ ਖੁਲਾਸਾ, ਵਿਰੋਧੀ ਧਿਰ ਦੇ ਨੇਤਾ ‘ਤੇ ਨਿੱਝੀ ਹਿਤਾਂ ਨੂੰ ਪੂਰਨ ਦਾ ਲਾਇਆ ਦੋਸ਼ ਕਿਹਾ, ਬਾਜਵਾ ਨੇ ਬਿਆਸ ਦੇ ਧੁੱਸੀ ਬੰਨ੍ਹ ਅੰਦਰ ਰੇਤ ਮਾਈਨਿੰਗ ਦੇ ਮਕਸਦ ਨਾਲ ਖਰੀਦੀ ਜ਼ਮੀਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…

Read More