ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ
ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ ‘ਆਪ‘ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ‘ ਜਾਰੀ ਕਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਗਸਤ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ…